HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Breaking News: ਪੰਜਾਬ 'ਚ ਵੱਡਾ ਹਾਦਸਾ, 4 ਲੋਕਾਂ ਦੀ ਮੌਕੇ 'ਤੇ ਹੀ ਮੌਤ


ਸੁਨਾਮ : ਸਥਾਨਕ ਸੁਨਾਮ-ਪਟਿਆਲਾ ਰੋਡ 'ਤੇ ਪਿੰਡ ਬਿਸ਼ਨਪੁਰਾ ਨੇੜੇ ਇਕ ਕੈਂਟਰ ਚਾਲਕ ਨੇ ਦਿਹਾੜੀਦਾਰ ਮਜ਼ਦੂਰਾਂ 'ਤੇ ਕੈਂਟਰ ਚੜਾ ਦਿੱਤਾ, ਜਿਸ ਵਿਚ ਚਾਰ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਔਰਤ ਸਮੇਤ ਤਿੰਨ ਲੋਕ ਸ਼ਾਮਲ ਹਨ। ਇਸ ਸਬੰਧੀ ਮ੍ਰਿਤਕ ਦੇ ਨਾਲ ਕੰਮ ਕਰ ਰਹੀ ਔਰਤ ਨੇ ਦੱਸਿਆ ਕਿ ਜਦੋਂ ਉਹ ਕੰਮ ਕਰ ਰਹੇ ਸਨ ਤਾਂ ਇੱਕ ਕੈਂਟਰ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਨਾਲ ਕੰਮ ਕਰ ਰਹੀ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਹ ਆਪਣੇ ਆਪ ਨੂੰ ਬਚਾਉਣ ਲਈ ਉਥੋਂ ਭੱਜ ਗਈ। ਲੋਕਾਂ ਨੇ ਕੈਂਟਰ ਚਾਲਕ ਦਾ ਪਿੱਛਾ ਕਰਕੇ ਉਸ ਨੂੰ ਘੇਰ ਲਿਆ। ਉਨ੍ਹਾਂ ਦੱਸਿਆ ਕਿ ਉਹ ਅੱਜ ਹੀ ਕੰਮ ’ਤੇ ਆਏ ਸਨ ਤੇ ਇਹ ਹਾਦਸਾ ਵਾਪਰ ਗਿਆ।


ਇਸ ਮੌਕੇ ਬਿਸ਼ਨਪੁਰ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਨਰੇਗਾ ਮਜ਼ਦੂਰ ਖਾਣਾ ਖਾਣ ਲਈ ਸਾਈਡ ’ਤੇ ਬੈਠੇ ਸਨ ਜਦੋਂ ਕੈਂਟਰ ਚਾਲਕ ਨੇ ਲਾਪਰਵਾਹੀ ਨਾਲ ਉਨ੍ਹਾਂ ’ਤੇ ਕੈਂਟਰ ਚਲਾ ਦਿੱਤਾ, ਜਿਸ ਵਿੱਚ ਜਰਨੈਲ ਸਿੰਘ, ਹਰਪਾਲ ਸਿੰਘ, ਛੋਟਾ ਸਿੰਘ ਅਤੇ ਇੱਕ ਔਰਤ ਗੁਰਦੇਵ ਕੌਰ ਦੀ ਮੌਤ ਹੋ ਗਈ ਇਸ ਸਬੰਧੀ ਮੌਕੇ 'ਤੇ ਪਹੁੰਚੇ ਥਾਣਾ ਮੁਖੀ ਸਿਟੀ ਸੁਨਾਮ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਉਹ ਮੌਕੇ 'ਤੇ ਪਹੁੰਚ ਗਏ ਸਨ ਅਤੇ ਹਾਦਸੇ 'ਚ ਚਾਰ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ | ਫਿਲਹਾਲ ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies