ਬਠਿੰਡਾ: ਬਠਿੰਡਾ ਜ਼ਿਲ੍ਹੇ ਵਿੱਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਪਿੰਡ ਗਹਿਰੀ ਬੂਟਰ ਵਿਖੇ ਗੱਦਾ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗ ਗਈ ਹੈ। ਇਸ ਦੌਰਾਨ ਕੁਝ ਲੋਕ ਰਾਤ ਦੀ ਸ਼ਿਫਟ 'ਚ ਕੰਮ ਕਰ ਰਹੇ ਸਨ। ਫਿਲਹਾਲ ਇਸ ਦੌਰਾਨ ਕੋਈ ਜਾਨੀ ਨੁਕਸਾਨ ਹੋਇਆ ਹੈ ਜਾਂ ਨਹੀਂ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ। ਇਹ ਘਟਨਾ ਰਾਤ 10 ਵਜੇ ਵਾਪਰੀ। ਫਿਲਹਾਲ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ।


