ਲੁਧਿਆਣਾ: ਲੁਧਿਆਣਾ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੋਲਕਾਤਾ ਦੀ ਸੀਆਈਡੀ ਵੱਲੋਂ ਕਰੋੜਾਂ ਰੁਪਏ ਦੀ ਧੋਖਾਧੜੀ ਦੇ ਮਾਮਲੇ ਚ ਟੀਮ ਨੇ ਸ਼ਹਿਰ ਵਿੱਚ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਗੁਲਜ਼ਾਰ ਗਰੁੱਪ ਆਫ ਇੰਸਟੀਚਿਊਟ ਦੇ ਮਾਲਕ 'ਤੇ ਸੀਆਈਡੀ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ ਤੇ ਸ਼ਨੀਵਾਰ ਦੇਰ ਰਾਤ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਉਕਤ ਗਰੁੱਪ ਦੇ ਮਾਲਕਾਂ 'ਤੇ ਕੋਲਕਾਤਾ ਦੇ ਜੇ.ਆਈ.ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਗਰੁੱਪ ਨਾਲ 25 ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਲੱਗੇ ਹਨ, ਜਿਸ ਕਾਰਨ ਸੀ.ਆਈ.ਡੀ. ਦੀ ਟੀਮ ਨੇ ਲੁਧਿਆਣਾ ਵਿਖੇ ਪਹੁੰਚ ਕੇ ਉਕਤ ਸੰਸਥਾ ਦੇ ਮਾਲਕ ਦੋ ਭਰਾਵਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਤੋਂ ਬਾਅਦ ਸੀ.ਆਈ.ਡੀ. ਦੋਵਾਂ ਮੁਲਜ਼ਮਾਂ ਨੂੰ ਥਾਣਾ ਡਵੀਜ਼ਨ ਨੰ. 5 'ਤੇ ਲਿਜਾਇਆ ਗਿਆ ਅਤੇ ਉੱਥੇ ਉਸ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਕਤ ਸੰਸਥਾ ਦੇ ਮਾਲਕ ਹਰਕੀਰਤ ਸਿੰਘ ਅਤੇ ਗੁਰਕੀਰਤ ਸਿੰਘ ਨੇ ਕੋਲਕਾਤਾ ਜੇ.ਆਈ.ਐਸ. ਗਰੁੱਪ ਵੱਲੋਂ 25 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ, ਜਿਸ ਕਾਰਨ ਸੀ.ਆਈ.ਡੀ. ਨੇ ਦੋਵਾਂ ਭਰਾਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪਤਾ ਲੱਗਾ ਹੈ ਕਿ ਕੋਲਕਾਤਾ ਦੀ ਟੀਮਸੰਸਥਾ ਦੇ ਮਾਲਕ ਦੋ ਭਰਾਵਾਂ ਨੂੰ ਅਦਾਲਤ ਵਿਚ ਪੇਸ਼ ਕਰੇਗੀ ਅਤੇ ਆਪਣੇ ਨਾਲ ਕੋਲਕਾਤਾ ਲੈ ਕੇ ਜਾਵੇਗੀ।

