ਚੰਡੀਗੜ੍ਹ: ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ, ਜਿਸ ਦੌਰਾਨ ਕਈ ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਮੋਹਾਲੀ-ਚੰਡੀਗੜ੍ਹ ਸਰਹੱਦ 'ਤੇ ਸੀ.ਟੀ.ਯੂ. ਬੱਸ ਅਤੇ ਪਿਕਅੱਪ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਦੌਰਾਨ ਸੀ.ਟੀ.ਯੂ ਬੱਸ ਦੇ ਡਰਾਈਵਰ ਤੋਂ ਇਲਾਵਾ ਕੰਡਕਟਰ, ਪਿਕਅੱਪ ਡਰਾਈਵਰ ਤੇ ਹੋਰ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਫਿਲਹਾਲ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
CTU ਬੱਸ ਦੀ ਪਿਕਅੱਪ ਨਾਲ ਭਿਆਨਕ ਟੱਕਰ, ਕਈ ਲੋਕ ਜ਼ਖਮੀ
September 15, 2024
0
Tags

