ਖੰਨਾ: ਈਡੀ ਦੀ ਛਾਪੇਮਾਰੀ ਤੋਂ ਬਾਅਦ ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੱਜ ਉਸ ਦਾ ਜਲੰਧਰ ਵਿਚ ਮੈਡੀਕਲ ਕਰਵਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।
ਜਾਣਕਾਰੀ ਅਨੁਸਾਰ ਰਾਜਦੀਪ ਸਿੰਘ ਨਾਗਰਾ ਦੇ ਘਰ ਅਤੇ ਕਾਰੋਬਾਰੀ ਟਿਕਾਣਿਆਂ 'ਤੇ ਬੀਤੀ ਸਵੇਰੇ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ। ਦੇਰ ਰਾਤ ਤੱਕ ਛਾਪੇਮਾਰੀ ਜਾਰੀ ਰਹੀ ਅਤੇ ਉਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਰਾਜਦੀਪ ਸਿੰਘ ਨਾਗਰਾ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦਾ ਕਰੀਬੀ ਮੰਨਿਆ ਜਾਂਦਾ ਹੈ। ਇੱਥੇ ਦੱਸ ਦੇਈਏ ਕਿ ਇਹ ਗ੍ਰਿਫਤਾਰੀ ਅਤੇ ਛਾਪੇਮਾਰੀ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਟੈਂਡਰ ਘੁਟਾਲੇ ਨਾਲ ਸਬੰਧਤ ਹੈ। ਭਾਰਤ ਭੂਸ਼ਣ ਆਸ਼ੂ ਨੂੰ ਵੀ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਹੈ।

