ਅੰਮ੍ਰਿਤਸਰ: ਸ਼ਹਿਰ ਦੇ ਇੱਕ ਹੋਟਲ ਵਿੱਚ ਪੁਲਿਸ ਵੱਲੋਂ ਛਾਪਾ ਮਾਰਨ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਪੁਲਸ ਨੇ ਜਹਾਜਗੜ੍ਹ ਇਲਾਕੇ 'ਚ ਸਥਿਤ ਇਕ ਹੋਟਲ 'ਤੇ ਛਾਪਾ ਮਾਰ ਕੇ ਮੌਕੇ ਤੋਂ 3 ਨੌਜਵਾਨਾਂ ਅਤੇ 3 ਲੜਕੀਆਂ ਨੂੰ ਸ਼ੱਕ ਦੇ ਤਹਿਤ ਗ੍ਰਿਫਤਾਰ ਕੀਤਾ ਹੈ। ਫਿਲਹਾਲ ਪੁਲਸ ਨੇ ਨੌਜਵਾਨ ਅਤੇ ਮਹਿਲਾ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਜਾਂਚ ਜਾਰੀ ਹੈ। ਜਾਣਕਾਰੀ ਮੁਤਾਬਕ ਹੋਟਲ 'ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ, ਜਿਸ ਸਬੰਧੀ ਪੁਲਸ ਨੂੰ ਸ਼ਿਕਾਇਤ ਮਿਲੀ ਸੀ, ਜਿਸ ਦੇ ਚੱਲਦਿਆਂ ਪੁਲਸ ਨੇ ਅੱਜ ਦੇਰ ਸ਼ਾਮ ਹੋਟਲ 'ਤੇ ਛਾਪਾ ਮਾਰ ਕੇ ਕਈ ਨੌਜਵਾਨ ਲੜਕੇ-ਲੜਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਦੀ ਛਾਪੇਮਾਰੀ ਦਾ ਪਤਾ ਲੱਗਦਿਆਂ ਹੀ ਮੌਕੇ ’ਤੇ ਮੌਜੂਦ ਨੌਜਵਾਨਾਂ ਤੇ ਮੁਟਿਆਰਾਂ ਵਿੱਚ ਭਾਜੜ ਮੱਚ ਗਈ ਅਤੇ ਉਹ ਇਧਰ-ਉਧਰ ਮੂੰਹ ਲੁਕੋ ਕੇ ਬੈਠੇ ਦਿਖਾਈ ਦਿੱਤੇ ਪਰ ਪੁਲੀਸ ਨੇ ਸਾਰੇ ਨੌਜਵਾਨਾਂ ਤੇ ਮੁਟਿਆਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਹੋਟਲ ਮਾਲਕ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਜਾਰੀ ਹੈ।

