ਜਲੰਧਰ(ਬਿਊਰੋ)— ਜਲੰਧਰ 'ਚ ਇਕ 16 ਸਾਲਾ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਬਸਤੀਆਟ ਇਲਾਕੇ ਦੇ ਜਨਕ ਨਗਰ ਤੋਂ ਇਕ 16 ਸਾਲਾ ਲੜਕੀ ਸ਼ੱਕੀ ਹਾਲਾਤ 'ਚ ਲਾਪਤਾ ਹੋ ਗਈ ਹੈ, ਜਿਸ ਤੋਂ ਬਾਅਦ ਉਸ ਦੇ ਪਿਤਾ ਰਮੇਸ਼ ਕੁਮਾਰ ਨੇ ਥਾਣਾ ਨੰ. 5 ਵਿੱਚ ਸ਼ਿਕਾਇਤ ਦਰਜ ਕੀਤੀ ਗਈ ਹੈ। ਜਾਣਕਾਰੀ ਮੁਤਾਬਕ 21 ਅਕਤੂਬਰ ਦੀ ਰਾਤ ਨੂੰ ਇਕ ਨਾਬਾਲਗ ਲੜਕੀ ਸ਼ੱਕੀ ਹਾਲਾਤ 'ਚ ਘਰੋਂ ਨਿਕਲੀ ਸੀ।
ਪੀੜਤਾ ਦੇ ਪਿਤਾ ਰਮੇਸ਼ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ 21 ਅਕਤੂਬਰ ਨੂੰ ਅਚਾਨਕ ਘਰੋਂ ਲਾਪਤਾ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵੀ 22 ਅਕਤੂਬਰ ਨੂੰ ਉਸ ਦਾ ਫੋਨ ਆਇਆ ਅਤੇ ਦੱਸਿਆ ਕਿ ਉਹ ਜਲੰਧਰ 'ਚ ਹੈ ਪਰ ਪਤਾ ਨਹੀਂ ਕਿਹੜੇ ਇਲਾਕੇ 'ਚ ਹੈ। ਰਮੇਸ਼ ਕੁਮਾਰ ਦਾ ਕਹਿਣਾ ਹੈ ਕਿ ਜਦੋਂ ਉਸ ਨੇ ਉਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਫੋਨ ਬੰਦ ਹੋਣ ਲੱਗਾ। ਇਸ ਦੇ ਨਾਲ ਹੀ ਰਮੇਸ਼ ਨੂੰ ਉਕਤ ਲੜਕੀ ਬਾਰੇ ਇਕ ਫੁਟੇਜ ਮਿਲੀ ਹੈ, ਜਿਸ 'ਚ ਉਹ ਤਿੰਨ ਮੁੰਡਿਆਂ ਨਾਲ ਜਾਂਦੀ ਨਜ਼ਰ ਆ ਰਹੀ ਹੈ। ਰਮੇਸ਼ ਕੁਮਾਰ ਦਾ ਕਹਿਣਾ ਹੈ ਕਿ ਉਸ ਦੀ ਧੀ ਨੂੰ ਕਿਸੇ ਨੇ ਅਗਵਾ ਕਰ ਲਿਆ ਹੈ ਅਤੇ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।