HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਪੁਲਿਸ ਮੁਲਾਜ਼ਮਾਂ ਨੂੰ ਬੰਧਕ ਬਣਾਉਣ ਦੀ ਕੋਸ਼ਿਸ਼ 'ਚ 2 ਪੁਲਿਸ ਮੁਲਾਜ਼ਮਾਂ ਸਮੇਤ 5 ਜ਼ਖ਼ਮੀ


ਫਿਰੋਜ਼ਪੁਰ: ਫਿਰੋਜ਼ਪੁਰ ਦੇ ਥਾਣਾ ਆਰਿਫਕੇ ਦੇ ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਨੇ ਬੰਧਕ ਬਣਾਉਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਦੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਪੁਲਿਸ ਨੂੰ ਲੋਕਾਂ ਦੀ ਭੀੜ ਤੋਂ ਆਪਣੀ ਜਾਨ ਬਚਾਉਣ ਲਈ ਹਵਾ ਵਿੱਚ ਗੋਲੀਆਂ ਚਲਾਉਣੀਆਂ ਪਈਆਂ, ਜਿਸ ਵਿੱਚ ਤਿੰਨ ਨਾਗਰਿਕ ਅਤੇ 2 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਸਾਰੇ ਖਤਰੇ ਤੋਂ ਬਾਹਰ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਬੀਤੀ ਦੇਰ ਰਾਤ ਜਦੋਂ ਥਾਣਾ ਆਰਿਫਕੇ ਦੀ ਪੁਲਿਸ ਨਾਕਾ ਲਗਾ ਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੋਟਰਸਾਈਕਲ ਨਾਲ ਹਾਦਸਾ ਹੋਇਆ ਹੈ ਜਿਸ ਵਿੱਚ ਕੁਝ ਲੋਕ ਜ਼ਖਮੀ ਹੋ ਗਏ ਹਨ ਅਤੇ ਮੋਟਰਸਾਈਕਲ ਸਵਾਰਾਂ ਨੇ ਬਹੁਤ ਜ਼ਿਆਦਾ ਸ਼ਰਾਬ ਪੀ ਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਸੂਚਨਾ 'ਤੇ ਜਦੋਂ ਥਾਣਾ ਆਰਿਫਕੇ ਦੇ ਐਸਐਚਓ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਉਕਤ ਥਾਂ 'ਤੇ ਪਹੁੰਚੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਹਾਦਸੇ 'ਚ ਜ਼ਖਮੀ ਹੋਏ ਲੋਕ ਆਪਣੇ ਘਰਾਂ ਨੂੰ ਚਲੇ ਗਏ ਹਨ ਅਤੇ ਮੋਟਰਸਾਈਕਲ ਸਵਾਰ ਜੋ ਬਹੁਤ ਸ਼ਰਾਬੀ ਸਨ। ਜਦੋਂ ਪੁਲਿਸ ਪਾਰਟੀ ਪਿੰਡ ਪਹੁੰਚੀ ਅਤੇ ਮੋਟਰਸਾਈਕਲ ਸਵਾਰਾਂ ਤੋਂ ਪੁੱਛਗਿੱਛ ਕੀਤੀ ਤਾਂ ਉੱਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ, ਜਿਨ੍ਹਾਂ ਨੇ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ ਅਤੇ ਪੁਲਿਸ ਦੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਪੁਲਿਸ ਮੁਲਾਜ਼ਮਾਂ ਨੂੰ ਬੰਧਕ ਬਣਾਉਣ ਦੀ ਕੋਸ਼ਿਸ਼ ਕੀਤੀ। ਜਿਸ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਜਾਨ ਬਚਾਉਣ ਲਈ ਹਵਾ ਵਿੱਚ ਫਾਇਰਿੰਗ ਕਰਨੀ ਪਈ, ਜਿਸ ਵਿੱਚ 3 ਨਾਗਰਿਕ ਅਤੇ 2 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ 'ਚ ਇਕ ਔਰਤ ਦਾ ਫਰੈਕਚਰ ਵੀ ਹੋਇਆ ਹੈ।

 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies