ਜਲੰਧਰ: ਸ਼ਹਿਰ 'ਚ ਅਗਵਾ ਹੋਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਫੁੱਟਬਾਲ ਚੌਕ ਨੇੜੇ 2 ਬੱਚੇ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਦੋ ਮਾਸੂਮ ਬੱਚਿਆਂ ਨੂੰ ਚੁੱਕਣ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ ਗਈ ਉਥੇ ਹੀ ਪੀੜਤਾਂ ਦਾ ਕਹਿਣਾ ਹੈ ਕਿ ਉਹ ਆਪਣੇ ਘਰ ਦੇ ਬਾਹਰ ਖੇਡ ਰਹੇ ਸਨ ਤਾਂ ਇਕ ਮੋਟਰਸਾਈਕਲ ਚਾਲਕ ਉਨ੍ਹਾਂ ਨੂੰ ਜ਼ਬਰਦਸਤੀ ਆਪਣੇ ਨਾਲ ਲੈ ਗਿਆ ਪਰ ਜਿਵੇਂ ਹੀ ਉਹ ਫੁੱਟਬਾਲ ਚੌਕ ਨੇੜੇ ਪਹੁੰਚੇ ਤਾਂ ਇਕ ਔਰਤ ਦੀ ਦੋਵਾਂ ਬੱਚਿਆਂ 'ਤੇ ਨਜਰ ਪੈ ਪਈ, ਜਿਸ ਤੋਂ ਬਾਅਦ ਬੱਚਿਆਂ ਨੂੰ ਬਚਾਇਆ ਗਿਆ ਹੈ। ਬੱਚਿਆਂ ਦੀਆਂ ਅੱਖਾਂ 'ਤੇ ਪੱਟੀ ਬੰਨ੍ਹੀ ਗਈ ਸੀ ਅਤੇ ਉਨ੍ਹਾਂ ਦੇ ਮੂੰਹ ਵਿੱਚ ਰੁਮਾਲ ਪਾਏ ਗਏ ਸਨ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਕਿ ਬੱਚਿਆਂ ਨੂੰ ਕਿੱਥੋਂ ਲਿਆਂਦਾ ਗਿਆ ਸੀ ਅਤੇ ਕਿੱਥੇ ਲਿਜਾਇਆ ਜਾ ਰਿਹਾ ਸੀ।