ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਨੂੰ ਝਟਕਾ ਦਿੰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦੇ ਦੋਸ਼ ਵਿੱਚ 2 ਵੱਖ-ਵੱਖ ਕਾਰਵਾਈਆਂ ਵਿੱਚ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਅਪਰਾਧਿਕ ਗਿਰੋਹਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰ ਰਹੇ ਸਨ। ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਕੋਲੋਂ 8 ਪਿਸਤੌਲ, 17 ਜ਼ਿੰਦਾ ਕਾਰਤੂਸ ਅਤੇ 4 ਮੈਗਜ਼ੀਨ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਵਿਰੁੱਧ ਸਖਤ ਕਾਰਵਾਈ ਕਰੇਗੀ ਅਤੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਕੰਮ ਕਰ ਰਹੀ ਹੈ।

