ਲੁਧਿਆਣਾ: ਡੇਹਲੋਂ ਦੇ ਪਿੰਡ ਰਾਣੀਆ 'ਚ ਇਕ ਨੌਜਵਾਨ 9 ਸਾਲਾ ਬੱਚੀ ਨੂੰ ਇਕ ਧਾਰਮਿਕ ਸਥਾਨ 'ਤੇ ਮੱਥਾ ਟਿਕਾਉਣ ਦੇ ਬਹਾਨੇ ਆਪਣੇ ਨਾਲ ਲੈ ਗਿਆ। ਉਹ ਉਸ ਨੂੰ ਇਕ ਸੁੰਨਸਾਨ ਜਗ੍ਹਾ 'ਤੇ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਲੜਕੀ ਨੇ ਰੌਲਾ ਪਾਇਆ ਤਾਂ ਦੋਸ਼ੀ ਉਸ ਨੂੰ ਛੱਡ ਕੇ ਫਰਾਰ ਹੋ ਗਿਆ। ਇਸ ਮਾਮਲੇ 'ਚ ਥਾਣਾ ਡੇਹਲੋਂ ਦੀ ਪੁਲਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਦੋਸ਼ੀ ਬਬਲੂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਜਾਂਚ ਅਧਿਕਾਰੀ ਏਐਸਆਈ ਸੁਲੱਖਣ ਸਿੰਘ ਨੇ ਦੱਸਿਆ ਕਿ 29 ਸਤੰਬਰ ਨੂੰ ਉਸ ਦੀ 9 ਸਾਲਾ ਬੇਟੀ ਰੋਂਦੀ ਹੋਈ ਘਰ ਆਈ, ਜਿਸ ਨੇ ਦੱਸਿਆ ਕਿ ਦੋਸ਼ੀ ਉਸ ਨੂੰ ਧਾਰਮਿਕ ਸਥਾਨ ਦਿਖਾਉਣ ਦੇ ਬਹਾਨੇ ਆਪਣੇ ਨਾਲ ਲੈ ਗਿਆ ਸੀ ਅਤੇ ਫਿਰ ਉਸ ਨੂੰ ਇਕ ਸੁੰਨਸਾਨ ਜਗ੍ਹਾ 'ਤੇ ਝਾੜੀਆਂ ਵਿਚ ਲੈ ਗਿਆ ਅਤੇ ਝਾੜੀਆਂ ਵਿਚ ਲਿਜਾਕੇ ਉਸ ਨਾਲ ਗੰਦਾ ਕੰਮ ਕਰਨ ਦੀ ਕੋਸ਼ਿਸ਼ ਕਰਨ ਲੱਗਾ। ਜਦੋਂ ਉਸ ਨੇ ਰੌਲਾ ਪਾਇਆ ਤਾਂ ਉਸ ਨੇ ਉਸ ਨੂੰ ਘਰ ਭੇਜ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦਾ ਨਾਮ ਬਬਲੂ ਹੈ, ਜੋ ਮਜ਼ਦੂਰੀ ਦਾ ਕੰਮ ਕਰਦਾ ਹੈ। ਉਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

