ਜਲੰਧਰ : ਜਲੰਧਰ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਬੰਬੀਹਾ-ਕੌਸ਼ਲ ਗੈਂਗ ਦੇ 5 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਉਕਤ ਗੁੰਡੇ ਪੰਜਾਬ 'ਚ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸਨ। ਜਿਸ ਨੂੰ ਮੁਲਜ਼ਮਾਂ ਦੀ ਗ੍ਰਿਫਤਾਰੀ ਨਾਲ ਟਾਲਿਆ ਗਿਆ। ਮੁਲਜ਼ਮਾਂ ਕੋਲੋਂ ਅੱਠ ਪਿਸਤੌਲ, ਇੱਕ ਰਿਵਾਲਵਰ ਅਤੇ ੧੫ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਖਿਲਾਫ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ, ਉਹ ਜਬਰੀ ਵਸੂਲੀ, ਕਤਲ ਅਤੇ ਹਥਿਆਰਾਂ ਦੀ ਸਪਲਾਈ ਵਰਗੇ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਦੱਸੇ ਜਾਂਦੇ ਹਨ।


