ਪੰਜਾਬ ਡੈਸਕ : ਅਕਾਲੀ ਦਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਇਕ ਵਾਰ ਫਿਰ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਮੁਤਾਬਕ ਸੁੱਚਾ ਸਿੰਘ ਲੰਗਾਹ ਇਕ ਵਾਰ ਫਿਰ ਘਰ ਪਰਤ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਸੁੱਚਾ ਸਿੰਘ ਲੰਗਾਹ ਨੂੰ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਸੁੱਚਾ ਸਿੰਘ ਲੰਗਾਹ ਨੂੰ ਪਾਰਟੀ 'ਚੋਂ ਕੱਢ ਦਿੱਤਾ ਗਿਆ ਸੀ ਪਰ ਅੱਜ ਉਨ੍ਹਾਂ ਨੂੰ ਦੁਬਾਰਾ ਪਾਰਟੀ 'ਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਇਸ ਲਈ ਹੁਣ ਉਹ ਪਾਰਟੀ 'ਚ ਆਮ ਵਰਕਰ ਦੇ ਤੌਰ 'ਤੇ ਕੰਮ ਕਰਨਗੇ।
ਸੁੱਚਾ ਸਿੰਘ ਲੰਗਾਹ ਜਿਨ੍ਹਾਂ ਨੇ 1987 ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਅਤੇ ਅੱਤਵਾਦ ਦੌਰਾਨ ਵੀ ਪਾਰਟੀ ਨਾਲ ਚੱਟਾਨ ਵਾਂਗ ਖੜ੍ਹੇ ਰਹੇ। ਉਨ੍ਹਾਂ ਨੇ 30 ਸਾਲ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਸੇਵਾ ਕੀਤੀ ਅਤੇ ਹਰ ਮੁਸ਼ਕਲ ਪਲ ਵਿੱਚ ਪਾਰਟੀ ਦੇ ਨਾਲ ਖੜ੍ਹੇ ਰਹੇ। ਅਕਾਲੀ ਦਲ ਨੇ ਉਨ੍ਹਾਂ ਨੂੰ ਦੋ ਵਾਰ ਕੈਬਨਿਟ ਮੰਤਰੀ ਵੀ ਬਣਾਇਆ ਪਰ 2017 'ਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਬਦਲੇ ਦੀ ਭਾਵਨਾ ਨਾਲ ਉਨ੍ਹਾਂ ਖਿਲਾਫ ਝੂਠੀ ਚਾਰਜਸ਼ੀਟ ਦਾਇਰ ਕੀਤੀ ਗਈ, ਜਿਸ ਕਾਰਨ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਦੁਬਾਰਾ ਸਿੱਖ ਪੰਥ 'ਚ ਸ਼ਾਮਲ ਕਰ ਲਿਆ ਗਿਆ।