ਪਟਿਆਲਾ: ਪਟਿਆਲਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੇ ਪਿੰਡ ਕਰੀਮਨਗਰ ਚਿਚੜਵਾਲ 'ਚ ਉਸ ਸਮੇਂ ਮਾਹੌਲ ਤਣਾਅ ਪੈਦਾ ਹੋ ਗਿਆ ਜਦੋਂ ਵਿਰੋਧੀ ਧਿਰ ਦੇ ਉਮੀਦਵਾਰ ਗੁਰਚਰਨ ਰਾਮ ਅਤੇ ਉਨ੍ਹਾਂ ਦੇ ਸਾਥੀਆਂ ਨੇ ਦੋਸ਼ ਲਾਇਆ ਕਿ ਪਿੰਡ ਦੇ ਪੋਲਿੰਗ ਸਟੇਸ਼ਨ ਦੇ ਅੰਦਰ ਰੱਖੇ ਬੈਲਟ ਬਾਕਸ 'ਚ ਇਕ ਵਿਅਕਤੀ ਨੇ ਤੇਜ਼ਾਬ ਪਾ ਦਿੱਤਾ। ਇਸ ਤੋਂ ਬਾਅਦ ਪਿੰਡ ਦਾ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਲੋਕਾਂ ਅਤੇ ਪੁਲਸ ਵਿਚਾਲੇ ਪੱਥਰਬਾਜ਼ੀ ਹੋਈ।
ਲੋਕਾਂ ਦਾ ਦਾਅਵਾ ਹੈ ਕਿ ਪਿੰਡ 'ਚ ਵੋਟ ਪਾਉਣ ਦਾ ਕੰਮ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਸੀ ਪਰ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੇ ਕਹਿਣ 'ਤੇ ਇਕ ਵਿਅਕਤੀ ਨੇ ਬੈਲਟ ਬਾਕਸ 'ਚ ਤੇਜ਼ਾਬ ਪਾ ਦਿੱਤਾ ਹੈ। ਸ਼ਾਮ ਤੱਕ ਪਿੰਡ ਦਾ ਮਾਹੌਲ ਤਣਾਅਪੂਰਨ ਬਣਿਆ ਹੋਇਆ ਸੀ।

