ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਗੁਰੂ ਰਾਮਦਾਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਉਹਨਾਂ ਦੇ ਸਰੀਰ ਦੀ ਜਾਂਚ ਕਰਨ ਤੋਂ ਬਾਅਦ ਰਿਪੋਰਟ 'ਚ ਡੇਂਗੂ ਦੇ ਲੱਛਣ ਪਾਏ ਗਏ ਹਨ। ਸਿੰਘ ਸਾਹਿਬ ਨੂੰ ਬੁੱਧਵਾਰ ਰਾਤ ਨੂੰ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਦਾਖਲ ਕਰਵਾਇਆ ਗਿਆ ਸੀ।
ਹਸਪਤਾਲ ਦੇ ਡਿਪਟੀ ਡਾਇਰੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਬੁਖਾਰ ਦੀ ਸ਼ਿਕਾਇਤ ਮਿਲੀ ਹੈ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਜਥੇਦਾਰ ਨੂੰ ਇੱਕ ਜਾਂ ਦੋ ਦਿਨਾਂ ਵਿੱਚ ਹਸਪਤਾਲ ਤੋਂ ਛੁੱਟੀ ਮਿਲਣ ਦੀ ਉਮੀਦ ਹੈ।