ਪੰਜਾਬ 'ਚ ਚੋਣਾਂ ਦਾ ਬਿਗਲ ਵੱਜ ਗਿਆ ਹੈ ਅਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਈਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਰਨਾਲਾ ਤੋਂ ਹਰਜਿੰਦਰ ਸਿੰਘ ਧਾਰੀਵਾਲ ਨੂੰ ਉਮੀਦਵਾਰ ਐਲਾਨਿਆ ਹੈ।
ਦੱਸ ਦੇਈਏ ਕਿ ਜਿਨ੍ਹਾਂ ਚਾਰ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣੀਆਂ ਹਨ, ਉਨ੍ਹਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਨੇ ਵਿਧਾਨ ਸਭਾ ਸੀਟਾਂ ਤੋਂ ਅਸਤੀਫਾ ਦੇ ਦਿੱਤਾ ਹੈ। ਬਰਨਾਲਾ ਤੋਂ ਸਾਬਕਾ ਵਿਧਾਇਕ ਗੁਰਮੀਤ ਸਿੰਘ ਹੁਣ ਸੰਗਰੂਰ ਤੋਂ, ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਹਨ।

