ਫੜੇ ਗਏ ਮੁਲਜ਼ਮ ਦੀ ਪਛਾਣ ਸੁਨੀਲ ਕੁਮਾਰ ਉਰਫ ਜਿੰਨਾ ਵਾਸੀ ਪਿੰਡ ਮੰਡਿਆਲਾ, ਥਾਣਾ ਲੋਹੀਆਂ, ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ 2 ਅਕਤੂਬਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਲਾਂਬੜਾ ਇਲਾਕੇ ਵਿੱਚ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਸੀਆਈਏ ਸਟਾਫ ਜਲੰਧਰ ਦਿਹਾਤੀ ਦੇ ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਨੇ ਡੀਐਸਪੀ ਡੀ ਦੀ ਨਿਗਰਾਨੀ ਅਤੇ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ।
ਪੁਲਿਸ ਟੀਮ ਨੇ ਪੁਆਰਾ ਪੁਲੀ ਇਲਾਕੇ ਵਿੱਚ ਗਸ਼ਤ ਦੌਰਾਨ ਇੱਕ ਸਥਾਨਕ ਮੁਖਬਰ ਤੋਂ ਸੂਚਨਾ ਮਿਲੀ ਕਿ ਸੁਨੀਲ ਕੁਮਾਰ ਨਾਜਾਇਜ਼ ਹਥਿਆਰਾਂ ਨਾਲ ਅੱਡਾ ਨਿਜਰਾਂ ਵਿਖੇ ਮੌਜੂਦ ਹੈ। ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਛਾਪਾ ਮਾਰ ਿਆ ਅਤੇ ਸੁਨੀਲ ਕੁਮਾਰ ਨੂੰ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ। ਤਲਾਸ਼ੀ ਦੌਰਾਨ ਸੁਨੀਲ ਕੁਮਾਰ ਕੋਲੋਂ ਇਕ .32 ਬੋਰ ਪਿਸਤੌਲ, ਇਕ ਮੈਗਜ਼ੀਨ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ, ਜਦਕਿ ਉਸ ਦੇ ਕਿੱਟ ਬੈਗ ਵਿਚੋਂ 3 ਵਾਧੂ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੁਲਿਸ ਨੇ ਕੁੱਲ ਮਿਲਾ ਕੇ 5 ਪਿਸਤੌਲ ਅਤੇ 8 ਕਾਰਤੂਸ ਬਰਾਮਦ ਕੀਤੇ ਹਨ।