ਲੁਧਿਆਣਾ: ਲੁਧਿਆਣਾ 'ਚ ਇਕ ਭਿਆਨਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੈਸ਼ਨਲ ਹਾਈਵੇ 44 'ਤੇ ਸ਼ੇਰਪੁਰ ਚੌਕ ਨੇੜੇ ਟੈਂਕਰ ਅਤੇ ਆਟੋ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਟੈਂਕਰ ਅਤੇ ਆਟੋ ਦਾ ਹਾਦਸਾ ਇੰਨਾ ਭਿਆਨਕ ਸੀ ਕਿ ਲੋਕਾਂ ਦੇ ਸਾਹ ਰੁਕ ਗਏ। ਆਟੋ ਚਾਲਕ ਦੀ ਪਛਾਣ ਪ੍ਰਤਾਪ ਸਿੰਘ ਵਜੋਂ ਹੋਈ ਹੈ। ਆਟੋ ਚਾਲਕ ਹਾਦਸੇ ਤੋਂ ਬਚ ਗਿਆ। ਸਿਰ 'ਚ ਸੱਟ ਲੱਗਣ ਕਾਰਨ ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਹਾਦਸੇ ਦੌਰਾਨ ਕਈ ਕਿਲੋਮੀਟਰ ਤੱਕ ਲੰਬਾ ਜਾਮ ਲੱਗ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।


