ਚੰਡੀਗੜ੍ਹ: ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਡੀ ਜੀ ਪੀ. ਗੌਰਵ ਯਾਦਵ ਨੇ ਡੀ.ਆਈ. ਜੀ ਪਟਿਆਲਾ ਰੇਂਜ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੇ ਐਸਐਸਪੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਹੈ ਕਿ ਛੋਟੇ-ਮੋਟੇ ਅਪਰਾਧਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਐਫਆਈਆਰ ਦਰਜ ਕਰਨ ਵਿੱਚ ਕਿਸੇ ਵੀ ਲਾਪਰਵਾਹੀ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਣਗੇ।
ਇੱਥੇ ਦੱਸ ਦੇਈਏ ਕਿ ਪੰਚਾਇਤੀ ਚੋਣ ਪ੍ਰਚਾਰ ਅੱਜ ਸ਼ਾਮ 5 ਵਜੇ ਖਤਮ ਹੋ ਗਿਆ ਹੈ। 15 ਨੂੰ 13 ਹਜ਼ਾਰ ਪੰਚਾਇਤਾਂ ਲਈ ਵੋਟਿੰਗ ਹੋਵੇਗੀ। ਨਤੀਜੇ ਉਸੇ ਸ਼ਾਮ ਐਲਾਨੇ ਜਾਣਗੇ। ਸ਼ਾਂਤੀਪੂਰਨ ਚੋਣਾਂ ਕਰਵਾਉਣਾ ਪੁਲਿਸ ਅਤੇ ਪ੍ਰਸ਼ਾਸਨ ਲਈ ਵੱਡੀ ਚੁਣੌਤੀ ਹੈ ਕਿਉਂਕਿ ਹੁਣ ਤੱਕ ਕਈ ਜ਼ਿਲ੍ਹਿਆਂ ਵਿੱਚ ਕਤਲ ਵਰਗੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਅਜਿਹੀ ਸਥਿਤੀ ਵਿੱਚ ਹੁਣ ਡੀ.ਜੀ.ਪੀ. ਖੁਦ ਸਰਗਰਮ ਹੋ ਗਏ ਹਨ। ਉਹ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਨਿਯਮਤ ਮੀਟਿੰਗਾਂ ਕਰ ਰਹੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਕੈਸੋ ਆਪਰੇਸ਼ਨ ਵੀ ਚਲਾਇਆ ਹੈ।

