ਤਰਨ ਤਾਰਨ: ਪੰਜਾਬ 'ਚ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਤਰਨ ਤਾਰਨ 'ਚ ਪੈਂਦੇ ਗੋਇੰਦਵਾਲ ਸਾਹਿਬ ਇਲਾਕੇ 'ਚ ਗੈਂਗਸਟਰਾਂ ਅਤੇ ਪੁਲਸ ਵਿਚਾਲੇ ਮੁਕਾਬਲਾ ਹੋਇਆ ਹੈ, ਜਿਸ 'ਚ ਦੋਵਾਂ ਪਾਸਿਆਂ ਤੋਂ ਕਰਾਸ ਫਾਇਰਿੰਗ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁਕਾਬਲੇ ਦੌਰਾਨ ਇਕ ਗੈਂਗਸਟਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ, ਜਿਸ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ।
ਜਾਣਕਾਰੀ ਮੁਤਾਬਕ ਗੋਇੰਦਵਾਲ ਸਾਹਿਬ 'ਚ ਬਾਬਾ ਸਾਹਿਬ ਦੀ ਮਜ਼ਾਰ ਨੇੜੇ ਗੈਂਗਸਟਰਾਂ ਅਤੇ ਪੁਲਸ ਵਿਚਾਲੇ ਮੁਕਾਬਲੇ ਦੀ ਖਬਰ ਹੈ, ਜਿਸ 'ਚ ਦੋਵਾਂ ਪਾਸਿਆਂ ਤੋਂ ਚੱਲੀਆਂ ਗੋਲੀਆਂ 'ਚ ਇਕ ਗੈਂਗਸਟਰ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ। ਗੈਂਗਸਟਰ ਦੀ ਪਛਾਣ ਕਸ਼ਮੀਰ ਸਿੰਘ ਸ਼ੀਲੂ ਵਜੋਂ ਹੋਈ ਹੈ, ਜਿਸ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ ਸੀ। ਫਿਲਹਾਲ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਬਾਕੀ ਗੈਂਗਸਟਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।

