ਪੰਜਾਬ ਡੈਸਕ: ਅੱਜ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਵਲਟੋਹਾ ਦੇ ਅਸਤੀਫੇ ਤੋਂ ਬਾਅਦ ਹੁਣ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਲਗਾਤਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸਵਾਲ ਚੁੱਕ ਰਹੇ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਲਟੋਹਾ ਮੇਰੇ ਅਤੇ ਮੇਰੇ ਪਰਿਵਾਰ 'ਤੇ ਨਿੱਜੀ ਹਮਲੇ ਕਰ ਰਿਹਾ ਹੈ। ਇਨ੍ਹਾਂ ਸਾਰੇ ਵਿਵਾਦਾਂ ਦਰਮਿਆਨ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੀ ਰਹਿ ਚੁੱਕੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਸੀ। ਇਕ ਭਾਵੁਕ ਵੀਡੀਓ ਸੰਦੇਸ਼ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਜਥੇਦਾਰੀ ਤੋਂ ਅਸਤੀਫਾ ਦੇ ਰਹੇ ਹਨ। ਉਹ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਨੂੰ ਦਿੱਤੀਆਂ ਗਈਆਂ ਸਾਰੀਆਂ ਸਹੂਲਤਾਂ ਅਤੇ ਸੁਰੱਖਿਆ ਵਾਪਸ ਲੈ ਲਈ ਜਾਣ, ਉਹ ਉਨ੍ਹਾਂ ਦਾ ਖਰਚਾ ਨਹੀਂ ਚੁੱਕ ਸਕਦੇ। ਉਹ ਇੱਕ ਛੋਟੇ ਜਿਹੇ ਘਰ ਵਿੱਚ ਇੱਕ ਨਿਮਰ ਸਿੱਖ ਵਾਂਗ ਰਹਿੰਦੇ ਹਨ।

