ਫਿਰੋਜ਼ਪੁਰ: ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਵੱਲੋਂ ਪਰਾਲੀ ਸਾੜਨ 'ਤੇ ਪਾਬੰਦੀ ਲਗਾਉਣ ਦੇ ਬਾਵਜੂਦ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਪਰਾਲੀ ਸਾੜਨ ਦੇ ਦੋਸ਼ ਵਿੱਚ 7 ਕੇਸ ਦਰਜ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਜਦੋਂ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਗਸ਼ਤ ਕਰ ਰਹੀ ਸੀ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਐਸਡੀਐਮ ਫਿਰੋਜ਼ਪੁਰ ਵੱਲੋਂ ਲਿਖਿਆ ਇੱਕ ਪੱਤਰ ਮਿਲਿਆ ਜਿਸ ਵਿੱਚ ਹਲਕਾ ਪਟਵਾਰੀ ਮੰਗਲ ਸਿੰਘ ਅਤੇ ਹਲਕਾ ਪਟਵਾਰੀ ਰਾਕੇਸ਼ ਕਪੂਰ ਨੇ ਐਸਡੀਐਮ ਫਿਰੋਜ਼ਪੁਰ ਨੂੰ ਸੂਚਿਤ ਕੀਤਾ ਕਿ ਪਿੰਡ ਹਬੀਬ ਵਾਲਾ ਦੇ ਇਲਾਕੇ ਵਿੱਚ ਰਾਮ ਸਿੰਘ ਅਤੇ ਜੰਗੀਰ ਸਿੰਘ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾ ਰਹੇ ਹਨ ਏ.ਐਸ.ਆਈ ਗੁਰਨਾਮ ਸਿੰਘ ਅਤੇ ਏ.ਐਸ.ਆਈ ਜਸਪਾਲ ਸਿੰਘ ਵੱਲੋਂ ਨਾਮਜ਼ਦ ਵਿਅਕਤੀਆਂ ਵਿਰੁੱਧ ਥਾਣਾ ਸਦਰ ਫਿਰੋਜ਼ਪੁਰ ਵਿਖੇ ਕੇਸ ਦਰਜ ਕਰਕੇ ਅੱਗ 'ਤੇ ਕਾਬੂ ਪਾ ਲਿਆ ਗਿਆ।

