ਫਰੀਦਕੋਟ: ਅੱਜ ਸਵੇਰੇ ਫਰੀਦਕੋਟ ਦੇ ਸੇਠੀ ਡੇਅਰੀ ਚੌਕ 'ਤੇ ਇੱਕ ਤੇਜ਼ ਰਫਤਾਰ ਮੋਟਰਸਾਈਕਲ ਨੇ ਇੱਕ ਸਕੂਟਰ ਸਵਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਸਵਾਰ ਵੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਇਸ ਦੌਰਾਨ ਦੋਵਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਬਿਮਲ ਜੈਨ ਨਾਂ ਦਾ ਵਿਅਕਤੀ ਗਊਸ਼ਾਲਾ 'ਚ ਗਊਆਂ ਦੀ ਸੇਵਾ ਕਰਨ ਤੋਂ ਬਾਅਦ ਆਪਣੇ ਐਕਟਿਵਾ ਸਕੂਟਰ 'ਤੇ ਵਾਪਸ ਆ ਰਿਹਾ ਸੀ ਕਿ ਤੇਜ਼ ਰਫਤਾਰ ਨਾਲ ਆ ਰਿਹਾ ਇਕ ਮੋਟਰਸਾਈਕਲ ਦੂਜੇ ਪਾਸਿਓਂ ਸਿੱਧਾ ਆ ਗਿਆ ਅਤੇ ਐਕਟਿਵਾ ਨਾਲ ਟਕਰਾ ਗਿਆ, ਜਿਸ ਨਾਲ ਸਕੂਟਰ ਸਵਾਰ ਅਤੇ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਸਕੂਟਰ ਸਵਾਰ ਦੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਸਵਾਰ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਸਥਾਨਕ ਲੋਕਾਂ ਮੁਤਾਬਕ ਸ਼ਹਿਰ ਦੀਆਂ ਦੋ ਮੁੱਖ ਸੜਕਾਂ 'ਤੇ ਪੁਲ ਬਣਨ ਕਾਰਨ ਇਸ ਸੜਕ 'ਤੇ ਆਵਾਜਾਈ ਦੀ ਸਮੱਸਿਆ ਕਾਫੀ ਵੱਧ ਗਈ ਹੈ, ਜਿਸ ਕਾਰਨ ਹਰ ਰੋਜ਼ ਕੁਝ ਹਾਦਸੇ ਹੋ ਰਹੇ ਹਨ।