ਪੰਜਾਬ ਦੀ ਰਾਜਨੀਤੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਵਿਧਾਨ ਸਭਾ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ 4 ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ 'ਚ ਉਮੀਦਵਾਰ ਨਹੀਂ ਖੜ੍ਹੇ ਕੀਤੇ ਜਾਣਗੇ। ਦੱਸ ਦੇਈਏ ਕਿ ਅੱਜ ਅਕਾਲੀ ਦਲ ਨੂੰ ਵੀ ਵੱਡਾ ਝਟਕਾ ਲੱਗਾ ਹੈ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਭਾਜਪਾ 'ਚ ਸ਼ਾਮਲ ਹੋ ਗਏ ਨੇ ਸੋਹਣ ਸਿੰਘ ਠੰਡਲ ਮਾਹਿਲਪੁਰ ਅਤੇ ਚੱਬੇਵਾਲ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਦਲਜੀਤ ਚੀਮਾ ਨੇ ਦੱਸਿਆ ਕਿ ਕੱਲ ਜੋ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਲਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਈਏ ਕਰਾਰ ਹੋਣ ਮਗਰੋਂ ਚੋਣ ਪ੍ਰਚਾਰ ਅਤੇ ਹੋਰ ਸਿਆਸੀ ਗਤੀਵਿਧੀਆਂ ਵਿੱਚ ਹਿੱਸਾ ਨਹੀਂ ਲੈ ਸਕਦੇ। ਇਸ ਲਈ ਇਹ ਸੁਭਾਵਿਕ ਹੈ ਕਿ ਜੇਕਰ ਚੋਣ ਪ੍ਰਚਾਰ ਨਹੀਂ ਹੋਇਆ ਤਾਂ ਪਾਰਟੀ ਉਪ ਚੋਣ ਨਹੀਂ ਲੜੇਗੀ। ਇਨ੍ਹਾਂ ਸਾਰਿਆਂ ਨੇ ਸਰਬਸੰਮਤੀ ਨਾਲ ਇਸ ਸਬੰਧੀ ਮਤਾ ਪਾਸ ਕੀਤਾ ਹੈ। ਵਰਕਰ ਚਾਹੁੰਦੇ ਸਨ ਕਿ ਸੁਖਬੀਰ ਬਾਦਲ ਗਿੱਦੜਬਾਹਾ ਤੋਂ ਚੋਣ ਲੜਨ। ਦਲਜੀਤ ਚੀਮਾ ਨੇ ਕਿਹਾ ਕਿ ਮੈਂ ਵਰਕਰਾਂ ਦਾ ਤਹਿ ਦਿਲੋਂ ਧੰਨਵਾਦੀ ਹਾਂ। ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆਪਣਾ ਸਪਸ਼ਟੀਕਰਨ ਦਿੱਤਾ ਹੈ। ਅਸੀਂ ਪੰਥ ਵਿਰੋਧੀ ਤਾਕਤਾਂ ਨਾਲ ਲੜਾਂਗੇ। ਅਸੀਂ ਫਿਰਕੂ ਹਿੱਤਾਂ ਦੇ ਮੱਦੇਨਜ਼ਰ ਉਪ ਚੋਣ ਨਹੀਂ ਲੜਾਂਗੇ।