ਜਲੰਧਰ(ਬਿਊਰੋ) : ਸ਼ਹਿਰ 'ਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਚਲਾਉਣ ਵਾਲੇ ਇਕ ਦੁਕਾਨਦਾਰ 'ਤੇ ਸ਼ਿਕੰਜਾ ਕੱਸਿਆ ਗਿਆ ਹੈ। ਜਾਣਕਾਰੀ ਅਨੁਸਾਰ ਮਾਡਲ ਟਾਊਨ 'ਚ ਰੇਨਬੋ ਨਾਂ ਦੀ ਦੁਕਾਨ ਦੇ ਮਾਲਕ ਨੂੰ ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ, ਜੋ ਲੰਬੇ ਸਮੇਂ ਤੋਂ ਸ਼ਰਾਬ ਦੀ ਤਸਕਰੀ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਉਕਤ ਦੋਸ਼ੀ ਦੀ ਕਾਲੀ ਹਰਕਤ ਉਸ ਸਮੇਂ ਸਾਹਮਣੇ ਆਈ ਜਦੋਂ ਪੁਲਿਸ ਨੇ ਉਸ ਨੂੰ ਸ਼ਰਾਬ ਨਾਲ ਕਾਬੂ ਕਰ ਲਿਆ। ਇਹ ਮਾਮਲਾ ਜਲੰਧਰ ਦੇ ਮਾਡਲ ਟਾਊਨ ਇਲਾਕੇ ਦਾ ਦੱਸਿਆ ਜਾ ਰਿਹਾ ਹੈ, ਜਿੱਥੇ ਸ਼ਰਾਬ ਦੀ ਤਸਕਰੀ ਦੇ ਦੋਸ਼ 'ਚ ਇਕ ਵ੍ਹਾਈਟ ਕਾਲਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਤਸਕਰ ਕੋਲੋਂ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਗਈਆਂ ਹਨ, ਜਿਵੇਂ ਹੀ ਉਕਤ ਤਸਕਰ ਦੀ ਗ੍ਰਿਫਤਾਰੀ ਦੀ ਸੂਚਨਾ ਮਿਲੀ, ਉਸ ਦੇ ਸਮਰਥਕਾਂ ਨੇ ਉਸ ਨੂੰ ਛੁਡਾਉਣ ਲਈ ਆਪਣੀਆਂ ਸਿਫਾਰਸ਼ਾਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ।

