ਕਪੂਰਥਲਾ: ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਬੱਸ ਸਟੈਂਡ ਨੇੜੇ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਮੁਤਾਬਕ ਸੋਮਵਾਰ ਨੂੰ ਜਲੰਧਰ ਰੋਡ 'ਤੇ ਸਥਿਤ ਐਮਆਈਸੀ ਮੋਬਾਈਲ ਸ਼ੋਅਰੂਮ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾਈਆਂ। ਇਸ ਘਟਨਾ ਵਿੱਚ ਸ਼ੋਅਰੂਮ ਮਾਲਕ ਵਾਲ-ਵਾਲ ਬਚ ਗਿਆ। ਸ਼ੋਅਰੂਮ ਮਾਲਕ ਮੁਤਾਬਕ ਕਰੀਬ 10 ਵਜੇ ਬਾਈਕ 'ਤੇ ਦੋ ਨੌਜਵਾਨ ਆਏ, ਜਿਨ੍ਹਾਂ ਨੇ ਪਹੁੰਚਦੇ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। ਬੜੀ ਮੁਸ਼ਕਿਲ ਨਾਲ ਉਸ ਨੇ ਆਪਣੀ ਜਾਨ ਬਚਾਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ।

