ਪੰਜਾਬ ਡੈਸਕ : ਪੰਜਾਬ ਦੇ ਲੋਕਾਂ ਲਈ ਇਕ ਅਹਿਮ ਖ਼ਬਰ ਸਾਮਣੇ ਆਈ ਹੈ। ਦਰਅਸਲ, ਕਿਸਾਨਾਂ ਵੱਲੋਂ ਕੱਲ੍ਹ 17 ਅਕਤੂਬਰ ਨੂੰ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਮੁਫਤ ਕਰ ਦਿੱਤਾ ਜਾਵੇਗਾ ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਝੋਨੇ ਦੀ ਸਹੀ ਖਰੀਦ ਨਾ ਹੋਣ ਦੇ ਰੋਸ ਵਜੋਂ ਟੋਲ ਪਲਾਜ਼ਾ ਨੂੰ ਮੁਫਤ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਹ ਫੈਸਲਾ ਜਥੇਬੰਦੀ ਦੀ ਪੰਜ ਮੈਂਬਰੀ ਸੂਬਾਈ ਲੀਡਰਸ਼ਿਪ ਟੀਮ ਨੇ ਲਿਆ ਹੈ। ਇਸ ਦੇ ਨਾਲ ਹੀ ਇਹ ਵਿਰੋਧ ਪ੍ਰਦਰਸ਼ਨ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਐਲਾਨਿਆ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਝੋਨੇ ਦੀ ਨਿਰਵਿਘਨ ਖਰੀਦ ਨਹੀਂ ਹੋ ਜਾਂਦੀ।
ਸੰਗਠਨ ਨੇ ਸ਼ੁੱਕਰਵਾਰ ਤੋਂ ਵਿਧਾਇਕਾਂ, ਮੰਤਰੀਆਂ ਅਤੇ ਭਾਜਪਾ ਨੇਤਾਵਾਂ ਦੇ ਘਰਾਂ ਦੇ ਬਾਹਰ ਸਥਾਈ ਮੋਰਚੇ ਲਗਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕਰਮਚਾਰੀ ਵੀ 21 ਅਕਤੂਬਰ ਨੂੰ ਬੱਸਾਂ ਦਾ ਪਹੀਆ ਜਾਮ ਕਰਨ ਜਾ ਰਹੇ ਹਨ।

