ਲੁਧਿਆਣਾ: ਈਡੀ ਨੇ ਲੁਧਿਆਣਾ ਦੇ ਇੱਕ ਟਰੈਵਲ ਏਜੰਟ ਖਿਲਾਫ ਕੇਸ ਦਰਜ ਕੀਤਾ ਹੈ। ਦੋਸ਼ੀ ਨਿਤੀਸ਼ ਘਈ ਵਾਸੀ ਅਯਾਲੀ ਖੁਰਦ ਹੈ। ਥਾਣਾ ਡਵੀਜ਼ਨ ਨੰਬਰ-5 'ਚ ਐਫਆਈਆਰ ਦਰਜ ਇਹ ਕੇਸ ਈ.ਡੀ. ਦੁਆਰਾ ਦਾਇਰ ਕੀਤਾ ਗਿਆ ਹੈ। ਐਫਆਈਆਰ ਸਹਾਇਕ ਨਿਰਦੇਸ਼ਕ ਰਾਕੇਸ਼ ਝੰਗੂ ਦੇ ਬਿਆਨਾਂ 'ਤੇ ਦਰਜ ਕੀਤੀ ਗਈ ਸੀ। ਬਿਆਨਾਂ 'ਚ ਲਿਖਿਆ ਗਿਆ ਹੈ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਨਿਤੀਸ਼ ਘਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾ ਦੇ ਰਹੇ ਹਨ। ਅਜਿਹਾ ਕਰਕੇ ਦੋਸ਼ੀ ਨਿਤੀਸ਼ ਘਈ ਨੇ ਸਰਕਾਰ ਅਤੇ ਲੋਕਾਂ ਨਾਲ ਧੋਖਾ ਕੀਤਾ ਹੈ। ਉਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਨਿਤੀਸ਼ ਘਈ ਖਿਲਾਫ ਲੁਧਿਆਣਾ, ਜਲੰਧਰ ਅਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਇਮੀਗ੍ਰੇਸ਼ਨ ਐਕਟ ਅਤੇ ਧੋਖਾਧੜੀ ਤਹਿਤ ਕਈ ਮਾਮਲੇ ਦਰਜ ਹਨ। ਹਾਲਾਂਕਿ ਕਈ ਮਾਮਲਿਆਂ 'ਚ ਸ਼ਿਕਾਇਤਕਰਤਾਵਾਂ ਨਾਲ ਸਮਝੌਤੇ ਹੋ ਚੁੱਕੇ ਹਨ ਪਰ ਅੱਜ ਵੀ ਲੁਧਿਆਣਾ ਤੋਂ ਇਲਾਵਾ ਕਈ ਜ਼ਿਲ੍ਹਿਆਂ 'ਚ ਉਨ੍ਹਾਂ ਦੇ ਦਫਤਰ ਚੱਲ ਰਹੇ ਹਨ, ਜੋ ਉਨ੍ਹਾਂ ਦੇ ਨਾਂ 'ਤੇ ਨਹੀਂ ਬਲਕਿ ਉਨ੍ਹਾਂ ਦੇ ਨੇੜੇ ਕੰਮ ਕਰਨ ਵਾਲਿਆਂ ਦੇ ਨਾਂ 'ਤੇ ਚੱਲ ਰਹੇ ਹਨ।