ਬਠਿੰਡਾ: ਜ਼ਿਲ੍ਹੇ ਦੇ ਸਿਵਲ ਹਸਪਤਾਲ ਦਫ਼ਤਰ ਦੇ ਬਾਹਰੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ਦੇ ਦਫ਼ਤਰ ਦੇ ਬਾਹਰ ਬਾਗ 'ਚੋਂ ਇਕ ਲਾਵਾਰਸ ਹਥਿਆਰ ਮਿਲਿਆ ਹੈ। ਤਿਉਹਾਰਾਂ ਦੇ ਸੀਜ਼ਨ 'ਚ ਸਿਵਲ ਹਸਪਤਾਲ ਦੇ ਬਾਹਰ ਲਾਵਾਰਿਸ ਹਥਿਆਰ ਮਿਲਣ ਕਾਰਨ ਪੁਲਸ ਪ੍ਰਸ਼ਾਸਨ 'ਚ ਹਲਚਲ ਮਚੀ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਲਾਵਾਰਿਸ ਹਥਿਆਰ ਨੂੰ ਕਬਜ਼ੇ ਵਿੱਚ ਲੈ ਲਿਆ।
ਦੱਸਿਆ ਜਾ ਰਿਹਾ ਹੈ ਕਿ ਸਥਾਨਕ ਲੋਕਾਂ ਨੇ ਹਥਿਆਰਾਂ ਦੀ ਬਰਾਮਦਗੀ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਵੱਲੋਂ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਵੱਲੋਂ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ, ਫਿਲਹਾਲ ਜਾਂਚ ਜਾਰੀ ਹੈ।

