ਬਟਾਲਾ: ਪੰਜਾਬ ਰੋਡਵੇਜ਼ ਦੀ ਬੱਸ ਨਾਲ ਵੱਡਾ ਹਾਦਸਾ ਵਾਪਰਿਆ ਹੈ। ਅੱਜ ਦੁਪਹਿਰ ਡੇਰਾ ਬਾਬਾ ਨਾਨਕ ਤੋਂ ਬਟਾਲਾ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਦੇ ਬ੍ਰੇਕ ਅਚਾਨਕ ਫੇਲ ੍ਹ ਹੋ ਗਏ, ਜਿਸ ਕਾਰਨ ਬੱਸ ਡਰਾਈਵਰ ਨੇ ਸੜਕ ਕਿਨਾਰੇ ਖੜ੍ਹੇ ਇਕ ਆਟੋ ਨੂੰ ਟੱਕਰ ਮਾਰ ਦਿੱਤੀ ਅਤੇ ਬੱਸ ਰੋਕ ਕੇ ਵੱਡਾ ਹਾਦਸਾ ਹੋਣ ਤੋਂ ਬਚ ਗਿਆ।
ਇਸ ਸਬੰਧੀ ਬੱਸ ਡਰਾਈਵਰ ਕੁਲਦੀਪ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਸ਼ਿਕਾਰ ਮਾਛੀਆਂ ਨੇ ਦੱਸਿਆ ਕਿ ਉਹ ਡੇਰਾ ਬਾਬਾ ਨਾਨਕ ਤੋਂ ਬੱਸ ਲੈ ਕੇ ਬਟਾਲਾ ਜਾ ਰਿਹਾ ਸੀ ਕਿ ਜਦੋਂ ਉਹ ਡੇਰਾ ਰੋਡ ਪੁਲ 'ਤੇ ਪਹੁੰਚਿਆ ਤਾਂ ਅਚਾਨਕ ਬੱਸ ਦੇ ਬ੍ਰੇਕ ਫੇਲ ੍ਹ ਹੋ ਗਏ, ਜਿਸ ਕਾਰਨ ਉਸ ਨੇ ਗਾਂਧੀ ਚੌਕ ਨੇੜੇ ਸੜਕ ਕਿਨਾਰੇ ਖੜ੍ਹੇ ਆਟੋ ਨੂੰ ਟੱਕਰ ਮਾਰ ਦਿੱਤੀ ਅਤੇ ਬੱਸ ਰੋਕ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਬੱਸ ਸਟੈਂਡ ਪੁਲਿਸ ਚੌਕੀ ਦੇ ਏਐਸਆਈ ਸਤਨਾਮ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਇਸ ਹਾਦਸੇ ਕਾਰਨ ਗਾਂਧੀ ਚੌਕ ਤੋਂ ਡੇਰਾ ਰੋਡ ਤੱਕ ਭਾਰੀ ਟ੍ਰੈਫਿਕ ਜਾਮ ਹੋ ਗਿਆ, ਜਿਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।