ਲੁਧਿਆਣਾ: ਪੰਜਾਬ ਦੇ ਫੂਡ ਸਪਲਾਈ ਵਿਭਾਗ ਵਿੱਚ 2000 ਕਰੋੜ ਰੁਪਏ ਦੇ ਘੁਟਾਲੇ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਵਿੱਚ ਐਲਡੀਪੀ ਧੋਖਾਧੜੀ ਦੇ ਮਾਮਲੇ ਵਿੱਚ ਈਡੀ ਨੇ ਕਾਰਵਾਈ ਤੇਜ ਕਰ ਦਿਤੀ ਹੈ । ਈਡੀ ਨੇ ਯੋਜਨਾ ਦੇ ਤਹਿਤ ਪਲਾਟਾਂ ਦੀ ਨਿਲਾਮੀ ਵਿੱਚ ਹੋਏ ਘੁਟਾਲੇ ਬਾਰੇ ਸ਼ਿਕਾਇਤ ਦਰਜ ਕੀਤੀ ਹੈ। ਆਉਣ ਵਾਲੇ ਦਿਨਾਂ 'ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਸਮੇਤ ਕਈਆਂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਈ.ਡੀ. ਨੇ ਖੁਰਾਕ ਸਪਲਾਈ ਵਿਭਾਗ ਘੁਟਾਲੇ ਵਿੱਚ ਸਾਬਕਾ ਮੰਤਰੀ ਆਸ਼ੂ ਸਮੇਤ 31 ਲੋਕਾਂ ਵਿਰੁੱਧ ਪੀਐਮਐਲਏ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਰਮਨ ਬਾਲਾ ਸੁਬਰਾਮਨੀਅਮ ਦੇ ਕਾਰਜਕਾਲ ਦੌਰਾਨ ਐਲਡੀਪੀ ਦੁਆਰਾ ਪਟੀਸ਼ਨ ਦਾਇਰ ਕੀਤੀ ਗਈ ਸੀ। ਸਕੀਮ ਤਹਿਤ ਅਲਾਟ ਕੀਤੇ ਪਲਾਟਾਂ ਦਾ ਵੇਰਵਾ ਮੰਗਿਆ ਗਿਆ ਹੈ। ਇਹ ਪਟੀਸ਼ਨ ਈ.ਡੀ. ਦੁਆਰਾ ਜਲੰਧਰ 'ਚ ਵਿਸ਼ੇਸ਼ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ।

