ਜਲੰਧਰ: ਸ਼ਹਿਰ 'ਚ ਪੁਲਿਸ ਨੇ ਦੋ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਧੋਗੜੀ ਇਲਾਕੇ 'ਚ ਲੋਕਾਂ ਨੇ ਲੁੱਟ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ 2 ਲੁਟੇਰਿਆਂ ਨੂੰ ਕਾਬੂ ਕਰ ਲਿਆ। ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਅੱਜ ਸ਼ਾਮ 6 ਵਜੇ ਡਿਊਟੀ ਤੋਂ ਘਰ ਪਰਤ ਰਹੇ ਮਜ਼ਦੂਰ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਇਸ ਵਾਰ ਉਨ੍ਹਾਂ ਦਾ ਦਾਅ ਉਲਟ ਨਿਕਲਿਆ ਅਤੇ ਲੋਕਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮੌਕੇ ਤੋਂ 2 ਲੁਟੇਰਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਇਕ ਫਰਾਰ ਦੱਸਿਆ ਜਾ ਰਿਹਾ ਹੈ।
ਇਸ ਦੇ ਨਾਲ ਹੀ ਇਸ ਪੂਰੇ ਮਾਮਲੇ 'ਚ ਹੈਰਾਨਕਰਨ ਵਾਲੀ ਗੱਲ ਇਹ ਸਾਹਮਣੇ ਆਈ ਹੈ ਕਿ ਇਕ ਲੁਟੇਰਾ, ਜਿਸ ਨੂੰ ਵੀ ਕੁਝ ਮਹੀਨੇ ਪਹਿਲਾਂ ਲੋਕਾਂ ਨੇ ਕਾਬੂ ਕਰ ਲਿਆ ਸੀ ਅਤੇ ਪੁਲਸ ਨੂੰ ਦੇ ਦਿੱਤਾ ਸੀ, ਉਹ ਕਿਵੇਂ ਬਾਹਰ ਆਇਆ ਅਤੇ ਹੁਣ ਇਕ ਵਾਰ ਫਿਰ ਉਸ ਵਲੋਂ ਲੁੱਟ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ।


