ਦੋਰਾਹਾ: ਪੰਜਾਬ ਦੇ ਦੋਰਾਹਾ 'ਚ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਦੋਰਾਹਾ-ਪਾਇਲ ਰੋਡ 'ਤੇ ਅੱਜ ਦੁਪਹਿਰ ਹੋਏ ਭਿਆਨਕ ਸੜਕ ਹਾਦਸੇ 'ਚ 30 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਲਵੀਰ ਸਿੰਘ ਪੁੱਤਰ ਲਖਵਿੰਦਰ ਸਿੰਘ ਲੱਖੀ ਵਾਸੀ ਕਲਸੀ ਮੋਟਰ ਗੈਰਾਜ ਪਾਈਲ ਵਜੋਂ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖਚੇ ਉੱਡ ਗਏ।
ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਵਾਹਨ ਇੱਕ ਦਰੱਖਤ ਨਾਲ ਟਕਰਾ ਗਿਆ ਅਤੇ ਖੇਤਾਂ ਵਿੱਚ ਪਲਟ ਗਿਆ। ਜਿਸ 'ਚ ਇਕ 30 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਬੇਟੇ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਅਤੇ ਪਰਿਵਾਰ ਦਾ ਬੁਰਾ ਹਾਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



