ਮੋਹਾਲੀ: ਪੰਜਾਬ ਦੇ ਮੋਹਾਲੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੋਹਾਲੀ 'ਚ ਵੱਡਾ ਐਨਕਾਊਂਟਰ ਹੋਇਆ ਹੈ, ਜਿਸ 'ਚ ਪੁਲਸ ਨੇ ਇਕ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ, ਜਦਕਿ ਇਕ ਫਰਾਰ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮੋਹਾਲੀ 'ਚ ਪੁਲਸ ਅਤੇ ਗੈਂਗਸਟਰ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਈ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਤਵੀਰ ਸੱਤੀ ਵਜੋਂ ਹੋਈ ਹੈ, ਜਦੋਂ ਕਿ ਫਰਾਰ ਮੁਲਜ਼ਮ ਦੀ ਭਾਲ ਜਾਰੀ ਹੈ। ਪੁਲਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ
ਜਾਣਕਾਰੀ ਮੁਤਾਬਕ ਮੋਹਾਲੀ 'ਚ ਜਦੋਂ ਪੁਲਸ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਸ ਨੇ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ, ਜਿਸ 'ਚ ਇਕ ਦੋਸ਼ੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਦਕਿ ਦੂਜਾ ਫਰਾਰ ਹੋ ਗਿਆ।
ਪੁਲਿਸ ਮੁਕਾਬਲੇ ਵਿੱਚ ਇੱਕ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ ਹੈ, ਜਿਸ ਨੂੰ ਪੁਲਿਸ ਨੇ ਫੜ ਲਿਆ ਹੈ। ਉਸੇ ਸਮੇਂ, ਦੂਜਾ ਬਦਮਾਸ਼ ਭੱਜਣ ਵਿੱਚ ਕਾਮਯਾਬ ਹੋ ਗਿਆ। ਇਹ ਮੁਕਾਬਲਾ ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਲਾਲੜੂ 'ਚ ਝਾਰਮਲ ਨਦੀ ਦੇ ਪੁਲ ਨੇੜੇ ਹੋਇਆ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਤਪ੍ਰੀਤ ਸੱਤੀ ਵਾਸੀ ਡੇਰਾਬੱਸੀ ਵਜੋਂ ਹੋਈ ਹੈ।
ਦੋਸ਼ੀ ਸੱਤੀ ਲੁਟੇਰਾ ਗਿਰੋਹ ਦਾ ਸਰਗਨਾ ਹੈ। ਮੁਲਜ਼ਮ ਨੇ ਲੁੱਟ-ਖੋਹ ਦੀਆਂ ਕਈ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ। ਸਤਪ੍ਰੀਤ ਸੱਤੀ ਦੇ ਗਿਰੋਹ 'ਚ ਹੋਰ ਵੀ ਕਈ ਬਦਮਾਸ਼ ਹਨ, ਜਿਨ੍ਹਾਂ ਨੇ ਟ੍ਰਾਈਸਿਟੀ ਸਮੇਤ ਪੰਜਾਬ ਅਤੇ ਹਰਿਆਣਾ 'ਚ ਲੁੱਟ-ਖੋਹ ਦੀਆਂ ਕਈ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ। ਪੁਲਿਸ ਨੇ ਮੁਲਜ਼ਮ ਨੂੰ ਡੇਰਾਬੱਸੀ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਨੂੰ ਜੀਐਮਐਸਐਚ-32 ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।

