ਲੁਧਿਆਣਾ : ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਦਿੱਤੇ ਗਏ ਹੁਕਮਾਂ ਨੂੰ ਲਾਗੂ ਕਰਨ ਲਈ ਗਲਾਡਾ ਟੀਮ ਵੱਲੋਂ ਬੁੱਧਵਾਰ ਨੂੰ ਨਾਜਾਇਜ਼ ਕਲੋਨੀਆਂ ਖਿਲਾਫ ਕਾਰਵਾਈ ਕੀਤੀ ਗਈ, ਜਿਸ ਤਹਿਤ ਕਸਾਬੜ, ਕਾਦੀਆ ਇਲਾਕੇ 'ਚ ਬਿਨਾਂ ਇਜਾਜ਼ਤ ਬਣੀਆਂ ਕਲੋਨੀਆਂ 'ਚ ਬਣੀਆਂ ਸੜਕਾਂ, ਸੀਵਰੇਜ ਸਿਸਟਮ ਅਤੇ ਚਾਰਦੀਵਾਰੀ ਨੂੰ ਢਾਹ ਦਿੱਤਾ ਗਿਆ।
ਇਸ ਦੌਰਾਨ ਗਲਾਡਾ ਦੀ ਟੀਮ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪਰ ਮੰਤਰੀ ਦੇ ਆਦੇਸ਼ ਦਾ ਹਵਾਲਾ ਦਿੰਦੇ ਹੋਏ ਗਲਾਡਾ ਦੇ ਅਧਿਕਾਰੀਆਂ ਨੇ ਕਿਸੇ ਦੀ ਨਹੀਂ ਸੁਣੀ ਅਤੇ ਵਿਰੋਧ ਦੇ ਬਾਵਜੂਦ ਕਾਰਵਾਈ ਨੂੰ ਅੰਜਾਮ ਦੇਣ ਲਈ ਪੁਲਿਸ ਦੀ ਮਦਦ ਲਈ ਗਈ।

