ਮਾਨਸਾ : ਢਾਈ ਸਾਲ ਬਾਅਦ ਮੂਸੇਵਾਲਾ ਪਰਿਵਾਰ ਵੱਲੋਂ ਛੋਟੇ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਲੰਬੇ ਸਮੇਂ ਤੋਂ ਲੋਕ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਛੋਟੇ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਦਾ ਇੰਤਜ਼ਾਰ ਕਰ ਰਹੇ ਸਨ, ਜਿਸ ਨੂੰ ਅੱਜ ਪਰਿਵਾਰ ਨੇ ਖਤਮ ਕਰ ਦਿੱਤਾ ਹੈ। ਮੂਸੇਵਾਲਾ ਪਰਿਵਾਰ ਵੱਲੋਂ ਛੋਟੇ ਸਿੱਧੂ ਮੂਸੇਵਾਲਾ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ 'ਚ ਉਹ ਦੌੜਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਪਰਿਵਾਰ ਵੱਲੋਂ ਇਕ ਭਾਵੁਕ ਪੋਸਟ ਵੀ ਸ਼ੇਅਰ ਕੀਤੀ ਗਈ ਹੈ। ਆਖਰਕਾਰ ਮੂਸੇਵਾਲਾ ਪਰਿਵਾਰ ਵੱਲੋਂ ਛੋਟੇ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਸ ਦੇ ਨਾਲ ਹੀ ਮੂਸੇਵਾਲਾ ਦੇ ਪ੍ਰਸ਼ੰਸਕ ਲੰਬੇ ਸਮੇਂ ਤੋਂ ਇਨ੍ਹਾਂ ਤਸਵੀਰਾਂ ਦਾ ਇੰਤਜ਼ਾਰ ਕਰ ਰਹੇ ਸਨ ਅਤੇ ਉਨ੍ਹਾਂ ਦੀ ਇਕ ਝਲਕ ਦੇਖਣ ਲਈ ਤਰਸ ਰਹੇ ਸਨ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਗਾਣੇ ਅੱਜ ਵੀ ਲੋਕਾਂ ਦੇ ਦਿਲਾਂ 'ਤੇ ਰਾਜ ਕਰ ਰਹੇ ਹਨ ਅਤੇ ਹਰ ਵਿਆਹ ਸਮਾਰੋਹ 'ਚ ਲੋਕ ਉਨ੍ਹਾਂ ਦੇ ਗਾਣਿਆਂ 'ਤੇ ਡਾਂਸ ਕਰਦੇ ਨਜ਼ਰ ਆਉਂਦੇ ਹਨ।


