ਲੁਧਿਆਣਾ: ਲੁਧਿਆਣਾ ਦੇ ਪੱਖੋਵਾਲ ਰੋਡ ਪੰਪ ਦੇ ਬਾਹਰ ਹੰਗਾਮਾ ਹੋ ਗਿਆ। ਜਾਣਕਾਰੀ ਮੁਤਾਬਕ ਸਕੂਟਰ 'ਚ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਲੜਕੀ ਗੁੱਸੇ 'ਚ ਆ ਗਈ ਅਤੇ ਗੁੱਸੇ ਚ ਆਈ ਕੁੜੀ ਨੇ ਨੌਜਵਾਨ 'ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ। ਉਥੇ ਹੀ ਨੌਜਵਾਨ ਦਾ ਕਹਿਣਾ ਹੈ ਕਿ ਔਰਤ ਐਕਟਿਵਾ 'ਤੇ ਸਵਾਰ ਹੋ ਕੇ ਗਲਤ ਸਾਈਡ ਤੋਂ ਆ ਰਹੀ ਸੀ, ਜਿਸ ਕਾਰਨ ਮੋਟਰਸਾਈਕਲ ਐਕਟਿਵਾ ਨਾਲ ਟਕਰਾ ਗਿਆ। ਨੌਜਵਾਨ ਔਰਤ ਵੱਲੋਂ ਕੀਤੇ ਗਏ ਹਮਲੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।