ਲੁਧਿਆਣਾ: ਲੁਧਿਆਣਾ ਰੇਲਵੇ ਸਟੇਸ਼ਨ ਦੇ ਸਾਹਮਣੇ ਅੱਜ ਸਵੇਰੇ ਇਕ 19 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਦੋਸਤਾਂ ਨੇ ਮ੍ਰਿਤਕ ਕਮਲਦੀਪ ਨੂੰ ਬੀਅਰ ਪੀਣ ਲਈ ਕਿਹਾ ਪਰ ਮ੍ਰਿਤਕ ਨੇ ਬੀਅਰ ਪੀਣ ਤੋਂ ਇਨਕਾਰ ਕਰ ਦਿੱਤਾ। ਨੌਜਵਾਨਾਂ ਵਿਚਾਲੇ ਝਗੜਾ ਹੋ ਗਿਆ ਅਤੇ ਗੁੱਸੇ 'ਚ ਆਏ ਮ੍ਰਿਤਕ ਦੇ ਦੋਸਤਾਂ ਨੇ ਕਮਲਦੀਪ ਦੇ ਸਿਰ 'ਤੇ ਬੇਸਬਾਲ ਬੈਟ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਅਨੁਸਾਰ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੋ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।