ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਭੁਪਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਲੁਧਿਆਣਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਉਹ ਲੁਧਿਆਣਾ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਹਮੇਸ਼ਾ ਉਨ੍ਹਾਂ ਦਾ ਸਾਥ ਦਿੱਤਾ। ਉਹ ਸੁਖਬੀਰ ਸਿੰਘ ਬਾਦਲ ਦੇ ਨਾਲ ਸਨ, ਹਨ ਅਤੇ ਰਹਿਣਗੇ।
ਸਾਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੀ ਤਰੱਕੀ ਲਈ ਪਾਏ ਯੋਗਦਾਨ ਨੂੰ ਨਹੀਂ ਭੁੱਲਣਾ ਚਾਹੀਦਾ। ਜੇ ਸੁਖਬੀਰ ਬਾਦਲ ਨੇ ਸੜਕਾਂ, ਬਿਜਲੀ ਸਰਪਲੱਸ, ਹਵਾਈ ਅੱਡੇ, ਸਕੂਲ, ਕਾਲਜ, ਹਸਪਤਾਲ ਨਾ ਬਣਾਏ ਹੁੰਦੇ ਤਾਂ ਤੁਸੀਂ ਸਾਰੇ ਜਾਣਦੇ ਹੋ ਕਿ ਅੱਜ ਪੰਜਾਬ ਦੀ ਸਥਿਤੀ ਕੀ ਹੁੰਦੀ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਗਲਿਆਰਿਆਂ ਨੂੰ ਸੁੰਦਰ ਬਣਾਉਣ ਲਈ ਸੁਖਬੀਰ ਸਿੰਘ ਬਾਦਲ ਵੱਲੋਂ ਦਿਨ-ਰਾਤ ਕੀਤੀ ਸੇਵਾ ਤੋਂ ਤੁਸੀਂ ਕਲਪਨਾ ਕਰ ਸਕਦੇ ਹੋ ਕਿ ਉਨ੍ਹਾਂ ਦੇ ਦਿਲ ਵਿਚ ਗੁਰੂ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਹੈ।
ਉਨ੍ਹਾਂ ਕਿਹਾ ਕਿ ਉਹ ਸੁਖਬੀਰ ਜੀ ਨੂੰ ਬਹੁਤ ਨੇੜਿਓਂ ਜਾਣਦੇ ਹਨ, ਉਹ ਬਹੁਤ ਸਾਫ਼ ਦਿਲ, ਜ਼ੁਬਾਨ ਦੇ ਹਨ, ਹਮੇਸ਼ਾ ਕਲਾ ਵਿੱਚ ਰਹਿੰਦੇ ਹਨ ਅਤੇ ਇੱਕ ਦੂਰਦਰਸ਼ੀ ਵਿਅਕਤੀ ਹਨ। ਉਨ੍ਹਾਂ ਦਾ ਮਨ ਪੰਜਾਬ ਨੂੰ ਤਰੱਕੀ ਵੱਲ ਲਿਜਾਣ ਲਈ ਨਵੇਂ ਵਿਚਾਰਾਂ ਨਾਲ ਭਰਿਆ ਹੋਇਆ ਹੈ। ਉਨ੍ਹਾਂ ਨੇ ਧਾਰਮਿਕ ਯਾਦਗਾਰਾਂ, ਹਰ ਧਰਮ ਦੇ ਧਾਰਮਿਕ ਸਥਾਨ ਬਣਾਏ ਅਤੇ ਉਹ ਇਨਸਾਨ ਸਨ ਜੋ ਹਰ ਧਰਮ ਦਾ ਸਤਿਕਾਰ ਕਰਦੇ ਸਨ। ਅਕਾਲੀ ਦਲ ਨੂੰ ਮਜਬੂਤ ਕਰਨ ਦੀ ਬਜਾਏ ਸੁਧਾਰਕਾਂ ਨੇ ਅਕਾਲੀ ਦਲ ਨੂੰ ਬਹੁਤ ਕਮਜ਼ੋਰ ਕਰ ਦਿੱਤਾ ਹੈ, ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਨੂੰ ਆਪਣੀ ਗਲਤੀ ਦਾ ਅਹਿਸਾਸ ਜ਼ਰੂਰ ਹੋਵੇਗਾ। ਅੱਜ ਮੈਂ ਜੋ ਕੁਝ ਵੀ ਰਾਜਨੀਤੀ ਵਿੱਚ ਹਾਂ, ਉਹ ਸੁਖਬੀਰ ਸਿੰਘ ਬਾਦਲ ਦੀ ਬਦੌਲਤ ਹੈ।

