ਪੰਜਾਬ ਡੈਸਕ : ਕੈਨੇਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਖਤਰਨਾਕ ਅਤੇ ਮੋਸਟ ਵਾਂਟੇਡ ਅੱਤਵਾਦੀ ਅਰਸ਼ ਡੱਲਾ ਨੂੰ ਕੈਨੇਡਾ 'ਚ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਅੱਤਵਾਦੀ ਅਰਸ਼ ਡੱਲਾ ਨੂੰ 27 ਅਤੇ 28 ਅਕਤੂਬਰ ਨੂੰ ਕੈਨੇਡਾ 'ਚ ਗੋਲੀਬਾਰੀ ਤੋਂ ਬਾਅਦ ਹਿਰਾਸਤ 'ਚ ਲਿਆ ਗਿਆ ਹੈ। ਫਿਲਹਾਲ ਕੈਨੇਡਾ ਸਰਕਾਰ ਵੱਲੋਂ ਅਜੇ ਤੱਕ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਸੂਤਰਾਂ ਤੋਂ ਖਬਰ ਮਿਲ ਰਹੀਆਂ ਹਨ ਕਿ ਅਰਸ਼ ਡੱਲਾ ਨੂੰ ਕੈਨੇਡਾ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਅਰਸ਼ ਡੱਲਾ ਲੰਬੇ ਸਮੇਂ ਤੋਂ ਕੈਨੇਡਾ ਵਿਚ ਆਪਣੀ ਪਤਨੀ ਨਾਲ ਰਹਿ ਰਿਹਾ ਹੈ ਅਤੇ ਉੱਥੋਂ ਪੰਜਾਬ ਵਿਚ ਭਿਆਨਕ ਘਟਨਾਵਾਂ ਨੂੰ ਅੰਜਾਮ ਦੇ ਰਿਹਾ ਹੈ।
ਅਰਸ਼ ਡੱਲਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਪਰ ਅਧਿਕਾਰੀਆਂ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪੰਜਾਬ ਦੇ ਮੋਗਾ ਦਾ ਰਹਿਣ ਵਾਲਾ ਅਰਸ਼ ਡੱਲਾ ਪੰਜਾਬ 'ਚ ਕਈ ਅਪਰਾਧਿਕ ਮਾਮਲਿਆਂ 'ਚ ਸ਼ਾਮਲ ਹੈ ਅਤੇ ਪਹਿਲਾਂ ਵੀ ਪੰਜਾਬ 'ਚ ਕਈ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਚੁੱਕਾ ਹੈ। ਇਸ ਦੇ ਨਾਲ ਹੀ ਸੰਭਾਵਨਾ ਹੈ ਕਿ ਅਰਸ਼ ਡੱਲਾ ਨੂੰ ਬਹੁਤ ਜਲਦੀ ਭਾਰਤ ਲਿਆਂਦਾ ਜਾ ਸਕਦਾ ਹੈ।

