ਗੜ੍ਹਸ਼ੰਕਰ : ਗੜ੍ਹਸ਼ੰਕਰ ਜ਼ਿਲ੍ਹੇ 'ਚ ਇਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਰੋਡ ਮਾਜਰਾ 'ਚ ਸ਼ਾਮ ਨੂੰ ਅਣਪਛਾਤੇ ਹਮਲਾਵਰਾਂ ਨੇ ਕਿਸਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਕਿਸਾਨ ਦੀ ਪਛਾਣ ਬਲਵਿੰਦਰ ਸਿੰਘ ਭੁਲਾ (36) ਪੁੱਤਰ ਕੇਹਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਆਪਣੇ ਖੇਤਾਂ 'ਚ ਟਿਊਬਵੈੱਲ 'ਤੇ ਆਰਾਮ ਕਰ ਰਿਹਾ ਸੀ ਕਿ ਸ਼ਾਮ ਨੂੰ ਮੋਟਰਸਾਈਕਲਾਂ 'ਤੇ ਸਵਾਰ 4 ਹਮਲਾਵਰ ਆਏ ਅਤੇ ਕਿਸਾਨ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਹਮਲਾਵਰਾਂ ਵੱਲੋਂ ਚਲਾਈ ਗਈ ਗੋਲੀ ਬਲਵਿੰਦਰ ਸਿੰਘ ਦੀ ਛਾਤੀ ਵਿੱਚ ਲੱਗੀ। ਇਸ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਨੇ ਉਸ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਗੜ੍ਹਸ਼ੰਕਰ ਪੁਲਿਸ ਮੌਕੇ 'ਤੇ ਪਹੁੰਚ ੀ ਅਤੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

