ਪੰਜਾਬ ਡੈਸਕ : ਪੰਜਾਬ 'ਚ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਨੇੜਲੇ ਪਿੰਡ ਸ਼ਾਹਪੁਰ ਕਲਾ ਦੇ ਰਹਿਣ ਵਾਲੇ ਕਪੂਰ ਖਾਨ ਨੇ ਕਰਜ਼ੇ ਦੇ ਬੋਝ ਹੇਠ ਆ ਕੇ ਖੁਦਕੁਸ਼ੀ ਕਰ ਲਈ। ਲੱਖੀ ਸਰਪੰਚ, ਪੰਚਾਇਤ ਮੈਂਬਰ ਸੰਦੀਪ ਸਿੰਘ ਅਤੇ ਬੀਰਬਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਜੋ ਕੁਝ ਸਾਲਾਂ ਤੋਂ ਕੈਂਸਰ ਤੋਂ ਪੀੜਤ ਸੀ, ਦੀ ਪਿਛਲੇ ਮਹੀਨੇ ਮੌਤ ਹੋ ਗਈ ਸੀ ਅਤੇ ਪਰਿਵਾਰ ਦੇ ਦੋ ਬੱਚੇ ਹਨ, ਇਕ ਲੜਕਾ ਅਤੇ ਇਕ ਲੜਕੀ ਜਦਕਿ ਲੜਕੀ ਨਾਬਾਲਗ ਹੈ।
ਉਨ੍ਹਾਂ ਦੱਸਿਆ ਕਿ ਇਕ ਆਮ ਕਿਸਾਨ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਸੌਨ ਖਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਨ੍ਹਾਂ ਕਿਹਾ ਕਿ ਪੂਰੇ ਪਿੰਡ ਅਤੇ ਪੰਚਾਇਤ ਨੇ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਥਾਣਾ ਚੀਮਾ ਦੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

