ਐਸਟੀਐਫ ਨੇ ਲੁਧਿਆਣਾ ਰੇਂਜ ਦੇ ਇੰਚਾਰਜ ਗੁਰਮੀਤ ਸਿੰਘ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੇ ਗਏ ਅਧਿਕਾਰੀ ਨੇ ਨਸ਼ਾ ਤਸਕਰੀ ਦੇ ਮਾਮਲੇ 'ਚ ਗੜਬੜ ਕੀਤੀ ਸੀ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ ਗੁਰਮੀਤ ਸਿੰਘ ਨੂੰ ਥਾਣਾ ਸਰਾਭਾ ਨਗਰ ਵਿੱਚ ਰੱਖਿਆ ਗਿਆ ਹੈ ਜਿਥੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਸੂਤਰਾਂ ਦੀ ਮੰਨੀਏ ਤਾਂ ਐਸ.ਟੀ.ਐਫ. ਦਾ ਇੰਚਾਰਜ ਹੁੰਦਿਆਂ ਗੁਰਮੀਤ ਸਿੰਘ ਨੇ ਇਕ ਨਸ਼ਾ ਤਸਕਰ ਨੂੰ ਮੋਟੀ ਰਕਮ ਲੈ ਕੇ ਬਾਹਰ ਛੱਡ ਦਿੱਤਾ ਸੀ। ਉਸ ਕੋਲੋਂ ਬਰਾਮਦ ਨਸ਼ੀਲੇ ਪਦਾਰਥਾਂ ਨੂੰ ਖੁਰਦ ਬੁਰਦ ਕਰ ਦਿਤਾ ਗਿਆ ਸੀ। ਫਿਲਹਾਲ ਇਸ ਮਾਮਲੇ 'ਚ ਅਧਿਕਾਰਤ ਬਿਆਨ ਦੀ ਉਡੀਕ ਕੀਤੀ ਜਾ ਰਹੀ ਹੈ। ਕੋਈ ਵੀ ਅਧਿਕਾਰੀ ਇਸ ਬਾਰੇ ਬੋਲਣ ਲਈ ਤਿਆਰ ਨਹੀਂ ਹੈ।

