ਬਟਾਲਾ: ਪੰਜਾਬ ਦੇ ਬਟਾਲਾ 'ਚ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਦਰਅਸਲ, ਬਟਾਲਾ ਅਧੀਨ ਪੈਂਦੇ ਪਿੰਡ ਕਰਨਾਮਾ ਦੇ ਮੌਜੂਦਾ ਸਰਪੰਚ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮ੍ਰਿਤਕ ਦੀ ਪਛਾਣ ਬਲਬੀਰ ਸਿੰਘ ਵਜੋਂ ਹੋਈ ਹੈ, ਜਿਸ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਬਲਬੀਰ ਸਿੰਘ ਦੋ ਬੱਚਿਆਂ ਦਾ ਪਿਤਾ ਸੀ ਅਤੇ ਅੱਡਾ ਪੰਗਾਰੀਆ ਵਿੱਚ ਬਿਜਲੀ ਦੇ ਸਾਮਾਨ ਦੀ ਦੁਕਾਨ ਚਲਾਉਂਦਾ ਸੀ। ਪਿੰਡ ਕਰਨਾਮਾ ਦੇ ਮੌਜੂਦਾ ਸਰਪੰਚ ਗੁਰਮੀਤ ਸਿੰਘ ਦੇ ਛੋਟੇ ਭਰਾ ਬਲਬੀਰ ਸਿੰਘ ਅਤੇ ਦੇਰ ਰਾਤ ਜਦੋਂ ਉਹ ਆਪਣੀ ਦੁਕਾਨ ਤੋਂ ਆਪਣੀ ਕਾਰ ਵਿਚ ਵਾਪਸ ਪਿੰਡ ਕਰਨਾਮਾ ਜਾ ਰਹੇ ਸਨ ਤਾਂ ਰਸਤੇ ਵਿਚ ਪਿੰਡ ਰਸੂਲਪੁਰ ਨੇੜੇ ਅਣਪਛਾਤੇ ਵਿਅਕਤੀਆਂ ਨੇ ਬਲਬੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।