HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਜਿੰਮ ਮਾਲਕ ਅਤੇ ਟ੍ਰੇਨਰ ਚਲਾ ਰਹੇ ਸਨ ਇਹ ਧੰਦਾ, ਪੁਲਿਸ ਨੇ ਕੀਤਾ ਪਰਦਾਫਾਸ਼


ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜਿਸ ਦਾ ਮੁੱਖ ਸਰਗਨਾ ਕੋਈ ਹੋਰ ਨਹੀਂ ਬਲਕਿ ਇੱਕ ਜਿਮ ਟ੍ਰੇਨਰ ਅਤੇ ਮਾਲਕ ਹੈ। ਕਮਿਸ਼ਨਰੇਟ ਪੁਲਿਸ ਨੇ ਗਿਰੋਹ ਦੇ ਛੇ ਮੈਂਬਰਾਂ ਬਲਰਾਮ ਸ਼ਰਮਾ, ਮਾਨਸ ਗਿੱਲ, ਰਾਜਵੀਰ, ਬਲਰਾਜ, ਦੀਪ ਸਿੰਘ ਅਤੇ ਗੁਰਸੇਵਕ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਸ ਪੂਰੇ ਮਾਮਲੇ 'ਚ ਹੈਰਾਨ ਕਰਨ ਵਾਲਾ ਖੁਲਾਸਾ ਇਹ ਹੈ ਕਿ ਉਕਤ ਮੁਲਜ਼ਮਾਂ 'ਚੋਂ ਬਲਰਾਮ ਸ਼ਰਮਾ ਅਤੇ ਰਾਜਵੀਰ ਜਿਮ ਟ੍ਰੇਨਰ ਅਤੇ ਜਿਮ ਮਾਲਕ ਹਨ, ਜਦਕਿ ਮਾਨਸ ਗਿੱਲ ਜਿਮ ਟ੍ਰੇਨਰ ਹੈ। ਇਨ੍ਹਾਂ ਮੁਲਜ਼ਮਾਂ ਖਿਲਾਫ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ। ਪੁੱਛਗਿੱਛ ਦੌਰਾਨ ਉਕਤ ਮੁਲਜ਼ਮ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਪਾਏ ਗਏ ਹਨ, ਜਿਸ ਦੀ ਜਾਂਚ ਜਾਰੀ ਹੈ। ਇਨ੍ਹਾਂ ਸਾਰੇ ਮੁਲਜ਼ਮਾਂ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਲੁੱਟ ਦੀਆਂ ਕਈ ਘਟਨਾਵਾਂ ਨੂੰ ਵੀ ਅੰਜਾਮ ਦਿੱਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਚਾਰ ਪਿਸਤੌਲ ਵੀ ਬਰਾਮਦ ਕੀਤੇ ਹਨ। ਫਿਲਹਾਲ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਤਾਂ ਜੋ ਉਨ੍ਹਾਂ ਦੇ ਸਬੰਧਾਂ ਅਤੇ ਹੋਰ ਕਿਹੜੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਪਤਾ ਲਗਾਇਆ ਜਾ ਸਕੇ।

 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies