ਪੰਜਾਬ ਦੇ ਕਪੂਰਥਲਾ 'ਚ ਗੋਲੀਬਾਰੀ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਕਪੂਰਥਲਾ ਦੇ ਪਿੰਡ ਬਲੇਰਖਾਨਪੁਰ 'ਚ ਸਰਪੰਚ ਦੇ ਘਰ 'ਤੇ ਫਾਇਰਿੰਗ ਕੀਤੀ ਗਈ ਹੈ। ਨਕਾਬਪੋਸ਼ ਦੋਸ਼ੀ ਫਾਇਰਿੰਗ ਕਰਨ ਤੋਂ ਬਾਅਦ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ 2 ਨਕਾਬਪੋਸ਼ ਲੋਕ ਕੈਮਰੇ 'ਚ ਕੈਦ ਹੋਏ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਬਿਆਨ ਦਰਜ ਕਰਵਾਉਂਦੇ ਹੋਏ ਸਰਪੰਚ ਸੁਖਵਿੰਦਰ ਸਿੰਘ ਵਾਸੀ ਬਲਰੇਖਾਨਪੁਰ ਨੇ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ। ਉਸ ਦੇ ਪੁੱਤਰ ਵਿਦੇਸ਼ ਵਿੱਚ ਰਹਿੰਦੇ ਹਨ। 15 ਨਵੰਬਰ ਦੇਰ ਰਾਤ ਉਸ ਦੇ ਭਤੀਜੇ ਨੇ ਦੱਸਿਆ ਕਿ ਉਸ ਨੇ ਆਪਣੇ ਘਰ ਦੇ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਜਦੋਂ ਮੈਂ ਜਾ ਕੇ ਦੇਖਿਆ ਤਾਂ ਗੇਟ 'ਤੇ ਗੋਲੀ ਦਾ ਨਿਸ਼ਾਨ ਸੀ। ਜਦੋਂ ਕੈਮਰਿਆਂ ਨੂੰ ਸਕੈਨ ਕੀਤਾ ਗਿਆ ਤਾਂ ਉਨ੍ਹਾਂ ਚ ਦੇਖਿਆ ਕਿ 2 ਨਕਾਬਪੋਸ਼ ਨੌਜਵਾਨ ਗੇਟ ਦੇ ਸਾਹਮਣੇ ਖੜ੍ਹੇ ਸਨ ਅਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ। ਉਸਨੇ ਕਿਹਾ ਕਿ ਗੋਲੀ ਉਸਨੂੰ ਡਰਾਉਣ ਲਈ ਚਲਾਈ ਗਈ ਸੀ।

