ਪੰਜਾਬ ਡੈਸਕ : ਧਮਕੀਆਂ ਦੇਣ ਵਾਲੇ ਖਾਲਿਸਤਾਨੀ ਨੇਤਾ ਵਜੋਂ ਮਸ਼ਹੂਰ ਸਿੱਖਸ ਫਾਰ ਜਸਟਿਸ ਦੇ ਸਵੈ-ਘੋਸ਼ਿਤ ਮੁਖੀ ਗੁਰਪਤਵੰਤ ਸਿੰਘ ਪੰਨੂੰ ਨੇ ਅਯੁੱਧਿਆ ਦੇ ਸ੍ਰੀ ਰਾਮ ਮੰਦਰ ਅਤੇ ਹੋਰ ਮੰਦਰਾਂ 'ਤੇ ਹਮਲਾ ਕਰਨ ਦੀ ਧਮਕੀ ਦਿੱਤੀ ਹੈ।
ਸੂਤਰਾਂ ਅਨੁਸਾਰ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਨੇ ਇੱਕ ਵੀਡੀਓ ਜਾਰੀ ਕਰਕੇ 16 ਅਤੇ 17 ਨਵੰਬਰ ਨੂੰ ਹਮਲੇ ਦੀ ਚੇਤਾਵਨੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਯੁੱਧਿਆ 'ਚ ਰਾਮ ਮੰਦਰ ਨੂੰ 22 ਜਨਵਰੀ 2024 ਨੂੰ ਜਨਤਾ ਲਈ ਖੋਲ੍ਹ ਦਿੱਤਾ ਗਿਆ ਸੀ ਅਤੇ ਉਦਘਾਟਨ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਹਜ਼ਾਰਾਂ ਪਤਵੰਤੇ ਸ਼ਾਮਲ ਹੋਏ। ਪੰਨੂੰ ਨੇ 16 ਅਤੇ 17 ਨਵੰਬਰ ਨੂੰ ਰਾਮ ਮੰਦਰ 'ਤੇ ਹਮਲੇ ਦੀ ਚਿਤਾਵਨੀ ਦਿੱਤੀ ਹੈ।
ਪਿਛਲੇ ਮਹੀਨੇ ਪੰਨੂੰ ਨੇ ਯਾਤਰੀਆਂ ਨੂੰ ਏਅਰ ਇੰਡੀਆ ਦੀਆਂ ਉਡਾਣਾਂ ਵਿਚ ਉਡਾਣ ਨਾ ਭਰਨ ਦੀ ਚੇਤਾਵਨੀ ਦਿਤੀ ਸੀ ਤੇ ਹੁਣ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਨੇ ਅਯੁੱਧਿਆ ਵਿਚ ਰਾਮ ਮੰਦਰ ਸਮੇਤ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਹੈ। ਪੰਨੂੰ ਨੇ ਕਿਹਾ ਕਿ ਅਸੀਂ ਹਿੰਸਕ ਹਿੰਦੂਤਵ ਵਿਚਾਰਧਾਰਾ ਦੀ ਜਨਮ ਭੂਮੀ ਅਯੁੱਧਿਆ ਦੀ ਨੀਂਹ ਨੂੰ ਹਿਲਾ ਦੇਵਾਂਗੇ। ਜੋ ਭਾਰਤ ਦੇ ਸਭ ਤੋਂ ਪਵਿੱਤਰ ਸਥਾਨਾਂ ਵਿੱਚੋਂ ਇੱਕ ਲਈ ਸਿੱਧਾ ਖ਼ਤਰਾ ਹੈ। ਵੀਡੀਓ 'ਚ ਇਸ ਸਾਲ ਜਨਵਰੀ 'ਚ ਰਾਮ ਮੰਦਰ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੀਆਂ ਤਸਵੀਰਾਂ ਦਿਖਾਈਆਂ ਗਈਆਂ ਹਨ।

