ਹੁਸ਼ਿਆਰਪੁਰ: ਹੁਸ਼ਿਆਰਪੁਰ 'ਚ ਇਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਭੂੰਗਾ-ਹੁਸ਼ਿਆਰਪੁਰ ਮੁੱਖ ਮਾਰਗ 'ਤੇ ਇਕ ਪ੍ਰਾਈਵੇਟ ਸਕੂਲ ਬੱਸ ਅਤੇ ਕੈਂਟਰ ਵਿਚਾਲੇ ਟੱਕਰ ਹੋ ਗਈ। ਖੁਸ਼ਕਿਸਮਤੀ ਨਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।
ਜਾਣਕਾਰੀ ਅਨੁਸਾਰ ਪ੍ਰਾਈਵੇਟ ਸਕੂਲ ਬੱਸ ਭੂੰਗਾ ਤੋਂ ਹੁਸ਼ਿਆਰਪੁਰ ਮੇਨ ਰੋਡ ਵੱਲ ਜਾ ਰਹੀ ਸੀ ਜਦੋਂ ਉਹ ਮੁੱਖ ਸੜਕ ਭੀਖੋਵਾਲ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਕੈਂਟਰ ਜੋ ਕਿ ਓਵਰਟੇਕ ਕਰ ਰਿਹਾ ਸੀ, ਦੀ ਟੱਕਰ ਹੋ ਗਈ। ਇਸ ਕਾਰਨ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਬੱਸ ਬੱਚਿਆਂ ਨੂੰ ਲੈਣ ਜਾ ਰਹੀ ਸੀ ਅਤੇ ਖਾਲੀ ਸੀ। ਦੋਵਾਂ ਵਾਹਨਾਂ ਨੂੰ ਪੁਲਿਸ ਨੇ ਮੌਕੇ 'ਤੇ ਹੀ ਜ਼ਬਤ ਕਰ ਲਿਆ।

