ਲੁਧਿਆਣਾ: ਲੁਧਿਆਣਾ 'ਚ ਦਿਨ-ਬ-ਦਿਨ ਲੁੱਟ-ਖੋਹ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜਾਣਕਾਰੀ ਮੁਤਾਬਕ ਲੁਟੇਰੇ ਟ੍ਰੈਫਿਕ ਲਾਈਟਾਂ 'ਤੇ ਐਕਟਿਵਾ ਸਵਾਰ ਅਧਿਆਪਕ ਦੇ ਗਲੇ 'ਚ ਚੇਨ ਖਿੱਚ ਕੇ ਫਰਾਰ ਹੋ ਗਏ। ਇਹ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ, ਘਟਨਾ ਨੂੰ ਹੀਰੋ ਬੇਕਰੀ ਦੇ ਸਾਹਮਣੇ ਹੋਇਆ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਸਵਾਰ ਨਕਾਬਪੋਸ਼ ਵਿਅਕਤੀਆਂ ਨੇ ਟ੍ਰੈਫਿਕ ਲਾਈਟਾਂ 'ਤੇ ਖੜ੍ਹੇ ਅਧਿਆਪਕ ਤੋਂ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਅਤੇ ਫਰਾਰ ਹੋ ਗਏ। ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

