ਲੁਧਿਆਣਾ: ਲੁਧਿਆਣਾ 'ਚ ਥਾਰ ਸਵਾਰਾਂ ਵੱਲੋਂ ਹੰਗਾਮਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ 'ਚ ਥਾਰ ਸਵਾਰ ਕੁਝ ਨੌਜਵਾਨਾਂ ਨੇ ਪਹਿਲਾਂ ਆਪਣੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ, ਜਿਵੇਂ ਹੀ ਵੀਡੀਓ ਵਾਇਰਲ ਹੋਈ, ਪੁਲਸ ਨੇ ਤੁਰੰਤ ਹਰਕਤ ਵਿੱਚ ਆਉਂਦੀਆਂ ਕਾਰਵਾਈ ਕੀਤੀ ਉਕਤ ਨੌਜਵਾਨਾਂ 'ਤੇ ਸ਼ਿਕੰਜਾ ਕੱਸ ਦਿੱਤਾ।
ਇਹ ਘਟਨਾ ਸਾਊਥ ਸਿਟੀ ਰੋਡ ਦੀ ਦੱਸੀ ਜਾ ਰਹੀ ਹੈ, ਜਿੱਥੇ ਥਾਰ 'ਚ ਸਵਾਰ ਕੁਝ ਨੌਜਵਾਨ ਹੰਗਾਮਾ ਕਰ ਰਹੇ ਸਨ, ਵੀਡੀਓ ਪੁਲਸ ਕੋਲ ਪਹੁੰਚਣ ਤੋਂ ਬਾਅਦ ਪੁਲਸ ਨੇ ਥਾਰ 'ਚ ਲਟਕ ਰਹੇ ਨੌਜਵਾਨਾਂ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਪਤਾ ਲੱਗਾ ਹੈ ਕਿ ਪੁਲਿਸ ਨੇ ਥਾਰ ਦੇ ਮਾਲਕ ਦੇ ਘਰ ਦਾ ਪਤਾ ਹਟਾ ਕੇ ਉਸ ਦਾ ਚਲਾਨ ਕੱਟ ਦਿੱਤਾ ਹੈ।

